ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਸ੍ਰੀ ਮੁਕਸਤਰ ਸਾਹਿਬ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ

By  Shanker Badra May 5th 2020 11:19 AM

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਸ੍ਰੀ ਮੁਕਸਤਰ ਸਾਹਿਬ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ:ਸ੍ਰੀ ਮੁਕਸਤਰ ਸਾਹਿਬ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ 15 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ 'ਚੋਂ 14 ਕੋਰੋਨਾ ਪੀੜਤ ਰਾਜਸਥਾਨ ਤੋਂ ਆਏ ਮਜ਼ਦੂਰ ਅਤੇ 1 ਸ੍ਰੀ ਹਜੂਰ ਸਾਹਿਬ ਤੋਂ ਆਇਆ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 65 ਹੋ ਗਈ ਹੈ ਅਤੇ ਇੱਕ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕਾ ਹੈ।

ਇਸ ਤੋਂ ਪਹਿਲਾਂ ਅੱਜ ਸਵੇਰੇ ਕੋਰੋਨਾ ਵਾਇਰਸ ਦੇ ਫ਼ਾਜ਼ਿਲਕਾ 'ਚ 30 ਅਤੇ ਲੁਧਿਆਣਾ ਜ਼ਿਲੇ ਵਿਚ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ।

-PTCNews

Related Post