ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ,ਲੋਕਾਂ 'ਚ ਦਹਿਸ਼ਤ ਦਾ ਮਾਹੌਲ

By  Shanker Badra October 22nd 2018 02:16 PM

ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ,ਲੋਕਾਂ 'ਚ ਦਹਿਸ਼ਤ ਦਾ ਮਾਹੌਲ:ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ਼ਰੇਆਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਅੱਜ ਸਵੇਰੇ ਮਲੋਟ ਰੋਡ 'ਤੇ ਗੁਰਦੁਆਰਾ ਸਾਹਿਬ ਦੇ ਗੇਟ ਸਾਹਮਣੇ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ਼ਰੇਆਮ ਇੱਟਾਂ-ਰੋਡੇ ਅਤੇ ਗੋਲੀ ਚੱਲੀ ਹੈ।ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ।ਇਸ ਹਮਲੇ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਦੱਸ ਦਈਏ ਕਿ ਪੁਲਿਸ ਦੇ ਦੋ ਸੇਵਾ ਮੁਕਤ ਅਧਿਕਾਰੀਆਂ ਵਿਚਾਲੇ ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।ਅਦਾਲਤ ਵੱਲੋਂ ਇੱਕ ਧਿਰ ਦੇ ਹੱਕ 'ਚ ਫ਼ੈਸਲਾ ਆਉਣ ਕਾਰਨ ਜਦੋਂ ਉਹ ਕਬਜ਼ਾ ਲੈਣ ਆਏ ਤਾਂ ਦੂਜੀ ਧਿਰ ਨੇ ਰੋਕਣ ਲਈ ਹਮਲਾ ਕਰ ਦਿੱਤਾ।

ਇਹ ਹਮਲਾ ਇਨ੍ਹਾਂ ਭਿਆਨਕ ਸੀ ਕਿ ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਮੌਕੇ ਤੋਂ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ ਹਨ।ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post