ਸ੍ਰੀ ਮੁਕਤਸਰ ਸਾਹਿਬ :ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਗ੍ਰਿਫਤਾਰ

By  Shanker Badra June 15th 2019 09:11 PM

ਸ੍ਰੀ ਮੁਕਤਸਰ ਸਾਹਿਬ :ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਗ੍ਰਿਫਤਾਰ:ਸ੍ਰੀ ਮੁਕਤਸਰ ਸਾਹਿਬ : ਸਥਾਨਕ ਬੂੜਾ ਗੁੱਜਰ ਰੋਡ 'ਤੇ ਬੀਤੇ ਦਿਨੀ ਕਾਂਗਰਸੀ ਕੌਂਸਲਰ ਦੇ ਭਰਾ, ਭਾਣਜੇ ਅਤੇ ਹੋਰ ਸਾਥੀਆਂ ਨੇ ਮਿਲ ਕੇ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।

Sri Muktsar Sahib: Woman Strangled Case Congress councilor Rakesh Chaudhary arrested ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਗ੍ਰਿਫਤਾਰ

ਇਸ ਮਾਮਲੇ ਵਿੱਚ ਪੁਲਿਸ ਨੇ ਵਾਰਡ ਨੰਬਰ -29 ਦੇ ਕਾਂਗਰਸੀ ਕੌਂਸ਼ਲਰ ਰਾਕੇਸ਼ ਚੌਧਰੀ ਨੂੰ ਕਾਬੂ ਕਰ ਲਿਆ ਹੈ।ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਰਾਕੇਸ਼ ਚੌਧਰੀ ਨੂੰ ਪੁਲਿਸ ਨੇ ਨੇੜਲੇ ਪਿੰਡ ਰੁਪਾਣਾ ਤੋਂ ਗ੍ਰਿਫ਼ਤਾਰ ਕੀਤਾ ਹੈ।

Sri Muktsar Sahib: Woman Strangled Case Congress councilor Rakesh Chaudhary arrested ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀ ਰਹਿੰਦੇ ਤਿੰਨ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।ਓਧਰ ਪੁਲਿਸ ਨੇ ਇਸ ਤੋਂ ਪਹਿਲਾਂ ਅੱਜ ਦੁਪਹਿਰੇ 6 ਦੋਸ਼ੀਆਂ ਨੂੰ ਕਾਬੂ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਸੀ ,ਜਿਥੇ ਅਦਾਲਤ ਨੇ 6 ਦੋਸ਼ੀਆਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

Sri Muktsar Sahib: Woman Strangled Case Congress councilor Rakesh Chaudhary arrested ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਉਹ ਔਰਤ ਦੇ ਘਰ ਪੈਸੇ ਲੈਣ ਗਏ ਸਨ ਪਰ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ 'ਚ ਦੇ ਦਿਆਂਗੇ। ਇਸ ਮਗਰੋਂ ਗ਼ੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ 'ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ।

-PTCNews

Related Post