550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ: ਸ੍ਰੀ ਨਨਕਾਣਾ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼, ਵੱਡੀ ਗਿਣਤੀ 'ਚ ਪੁੱਜ ਰਹੀਆਂ ਨੇ ਸੰਗਤਾਂ

By  Jashan A November 11th 2019 08:39 PM

550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ: ਸ੍ਰੀ ਨਨਕਾਣਾ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼, ਵੱਡੀ ਗਿਣਤੀ 'ਚ ਪੁੱਜ ਰਹੀਆਂ ਨੇ ਸੰਗਤਾਂ,ਸ੍ਰੀ ਨਨਕਾਣਾ ਸਾਹਿਬ: ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਤੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ।

sri nankana sahibਇਸ ਦੌਰਾਨ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ -ਧਾਮ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ ‘ਚ ਰੰਗਿਆ ਗਿਆ ਹੈ।

ਹੋਰ ਪੜ੍ਹੋ: ਦਸਤਾਰ ਸਜਾ ਕੇ ਡੇਰਾ ਬਾਬਾ ਨਾਨਕ ਪਹੁੰਚੇ PM ਮੋਦੀ ਤੇ ਸੰਨੀ ਦਿਓਲ, ਅਰਦਾਸ ਸਮਾਗਮ 'ਚ ਕੀਤੀ ਸ਼ਮੂਲੀਅਤ

sri nankana sahibਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਇਹ ਅਤਿ ਸੁੰਦਰ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।

ਦੇਸ਼ -ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ।

sri nankana sahibਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਇਸ ਪਾਵਨ ਧਰਤੀ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ।

-PTC News

Related Post