ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

By  Jashan A January 1st 2020 05:54 PM

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ,ਸ੍ਰੀ ਪਟਨਾ ਸਾਹਿਬ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੁਨੀਆ ਭਰ 'ਚ ਸੰਗਤਾਂ ਵੱਲੋਂ ਨਗਰ ਕੀਰਤਨ ਅਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। Nagar Kirtanਇਸ ਦੌਰਾਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅੱਜ ਗੁਰਦੁਆਰਾ ਗਊ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਹੋਰ ਪੜ੍ਹੋ: ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ’ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਗੋਬਿੰਦ ਸਿੰਘ ਲੌਂਗੋਵਾਲ Nagar Kirtanਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਸਜਾਇਆ ਗਿਆ ਇਹ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗਾ। Nagar Kirtanਨਗਰ ਕੀਰਤਨ 'ਚ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਤੋਂ ਇਲਾਵਾ ਵੱਡੀ ਤਾਦਾਦ 'ਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਹਨ ਤੇ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ। -PTC News

Related Post