ਸੁਖਬੀਰ ਸਿੰਘ ਬਾਦਲ ਪਹੁੰਚੇ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A November 3rd 2019 06:49 PM

ਸੁਖਬੀਰ ਸਿੰਘ ਬਾਦਲ ਪਹੁੰਚੇ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ 'ਚੋਂ ਸੰਗਤਾਂ ਸੁਲਤਾਨਪੁਰ ਲੋਧੀ ਪਹੁੰਚ ਰਹੀਆਂ ਹਨ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

SSBਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸੁਲਤਾਨਪੁਰ ਲੋਧੀ ਪਹੁੰਚੇ, ਜਿਥੇ ਅੱਜ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

SSBਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਜ਼ਿਕਰ ਏ ਖਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ‘ਚ 4 ਨਵੰਬਰ ਤੋਂ 13 ਨਵੰਬਰ ਤੱਕ ਸਮਾਗਮ ਕਰਵਾਏ ਜਾ ਰਹੇ ਹਨ। ਜਿਨ੍ਹਾਂ ‘ਚ ਸ਼ਿਰਕਤ ਕਰਨ ਲਈ ਹੁਣ ਤੋਂ ਵੀ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ।

-PTC News

Related Post