ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ, ਨਹੀਂ ਤਾਂ ਰੁਕੇਗੀ ਤਨਖਾਹ

By  Pardeep Singh March 21st 2022 02:01 PM

ਚੰਡੀਗੜ੍ਹ: ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਅਤੇ 10 ਮੰਤਰੀਆਂ ਨੂੰ ਸਟਾਫ਼ ਦਿੱਤਾ ਗਿਆ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਗਾਇਆ ਗਿਆ ਹੈ। ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀ.ਏ ਹੋਣਗੇ। Punjab: CM Bhagwant Mann's Cabinet ministers to take oath ਇਸੇ ਤਰ੍ਹਾਂ ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਬੈਂਸ ਸਮੇਤ ਸਟਾਫ਼ ਵੀ ਨਿਯੁਕਤ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ। ਮੁਲਾਜ਼ਮਾਂ ਨੂੰ ਜਲਦੀ ਹੀ ਜੁਆਇੰਨ ਕਰਨ ਦੀ ਹਦਾਇਤ ਦਿੱਤੀ ਗਈ ਹੈ।   ਇਹ ਵੀ ਪੜ੍ਹੋ:ਹੋਲੇ ਮਹੱਲੇ ਦੌਰਾਨ ਇਕ ਲੱਖ ਸ਼ਰਧਾਲੂਆਂ ਨੇ ਵਿਰਾਸਤ-ਏ-ਖਾਲਸਾ ਦੇ ਕੀਤੇ ਦਰਸ਼ਨ -PTC News

Related Post