ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ 'ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

By  Jagroop Kaur February 16th 2021 02:40 PM -- Updated: February 16th 2021 02:44 PM

ਚੰਡੀਗੜ, 16 ਫਰਵਰੀ: ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਰਿਪੋਰਟ ਭੇਜੀ ਗਈ |Poling Parties

ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ

ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿੱਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ ।

ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ ‘ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ

ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ 2 ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ |

Image result for polling in mohali

ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

Related Post