ਦੇਸ਼ ਦੇ ਇਸ ਸੂਬੇ 'ਚ ਨਵੇਂ ਸਾਲ 'ਤੇ 25 ਰੁਪਏ ਸਸਤਾ ਮਿਲੇਗਾ ਪੈਟਰੋਲ-ਡੀਜ਼ਲ

By  Riya Bawa December 29th 2021 05:24 PM -- Updated: December 29th 2021 05:33 PM

ਝਾਰਖੰਡ: ਝਾਰਖੰਡ ਸਰਕਾਰ ਨੇ ਦੋ ਸਾਲ ਪੂਰੇ ਹੋਣ 'ਤੇ ਸੂਬੇ ਦੇ ਗਰੀਬ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਸੂਬੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਕਟੌਤੀ ਦਾ ਲਾਭ ਹਰ ਕਿਸੇ ਨੂੰ ਨਹੀਂ ਮਿਲੇਗਾ, ਸਿਰਫ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ ਹੀ ਲਾਭ ਮਿਲੇਗਾ। ਸਰਕਾਰ ਮੁਤਾਬਕ ਬੀਪੀਐਲ ਕਾਰਡ ਧਾਰਕ 26 ਜਨਵਰੀ ਤੋਂ ਇਸ ਦਾ ਲਾਭ ਲੈ ਸਕਣਗੇ।

Modi government GST ethanol Petrol price, Ethanol Blended Petrol Ethanol Petrol मोदी सरकार, जीएसटी, इथेनॉल, जीएसटी, इथेनॉल पर कम हुआ जीएसटी

ਦੱਸ ਦੇਈਏ ਕਿ ਝਾਰਖੰਡ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦਰਾਂ ਨੂੰ ਘਟਾਉਣ ਦੀ ਮੰਗ ਕਰ ਰਹੀ ਸੀ। ਐਸੋਸੀਏਸ਼ਨ ਸਰਕਾਰ ਤੋਂ ਪੈਟਰੋਲ 'ਤੇ 5 ਫੀਸਦੀ ਵੈਟ ਘਟਾਉਣ ਦੀ ਮੰਗ ਕਰ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੈਟ ਦੀ ਦਰ 22 ਫੀਸਦੀ ਤੋਂ ਘਟਾ ਕੇ 17 ਫੀਸਦੀ ਕਰ ਦਿੰਦੀ ਹੈ ਤਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਐਸੋਸੀਏਸ਼ਨ ਨੇ ਕਿਹਾ ਕਿ ਗੁਆਂਢੀ ਰਾਜਾਂ ਝਾਰਖੰਡ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿੱਚ ਡੀਜ਼ਲ ਦੀ ਕੀਮਤ ਘੱਟ ਹੈ। ਅਜਿਹੇ 'ਚ ਝਾਰਖੰਡ ਤੋਂ ਚੱਲਣ ਵਾਲੇ ਵਾਹਨਾਂ ਨੂੰ ਗੁਆਂਢੀ ਰਾਜਾਂ ਤੋਂ ਡੀਜ਼ਲ ਮਿਲ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਹੋ ਰਿਹਾ ਹੈ। ਸਰਕਾਰ ਦੇ ਟਵੀਟ ਮੁਤਾਬਕ ਇਸ ਦਾ ਫਾਇਦਾ ਅਜਿਹੇ ਦੋਪਹੀਆ ਵਾਹਨ ਚਾਲਕਾਂ ਨੂੰ ਮਿਲੇਗਾ ਜੋ ਗਰੀਬ ਹੋਣਗੇ। ਅੱਜ ਸਰਕਾਰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਦਫ਼ਤਰ ਤੋਂ ਇੱਕ ਟਵੀਟ ਵਿੱਚ ਕਿਹਾ ਗਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਤੇ ਗਰੀਬ ਅਤੇ ਮੱਧ ਵਰਗ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸਰਕਾਰ ਨੇ ਸੂਬਾ ਪੱਧਰ 'ਤੇ ਦੋ ਪਹੀਆ ਵਾਹਨਾਂ ਲਈ ਪੈਟਰੋਲ 'ਤੇ 25 ਰੁਪਏ ਪ੍ਰਤੀ ਲੀਟਰ ਦੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦਾ ਲਾਭ 26 ਜਨਵਰੀ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ।

-PTC News

Related Post