ਕਿਸਾਨਾਂ ਵੱਲੋਂ ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ PM ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ

By  Riya Bawa October 14th 2021 03:13 PM -- Updated: October 14th 2021 03:18 PM

ਨਵੀਂ ਦਿੱਲੀ: ਦੇਸ਼ ਭਰ ਵਿਚ 15 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਵਾਲੇ ਦਿਨ ਦੇਸ਼ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ ਜਾਣੇ ਸੀ ਪਰ ਹੁਣ ਇਹ ਪ੍ਰੋਗਰਾਮ ਅੱਗੇ ਵਧਾ ਦਿੱਤਾ ਗਿਆ ਹੈ। ਜਲੰਧਰ ਤੋਂ ਸੰਯੁਕਤ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 15 ਅਕਤੂਬਰ ਨੂੰ ਮੋਦੀ, ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਸਮਾਜਿਕ ਤਿਉਹਾਰ ਹੋਣ ਕਰ ਕੇ ਅੱਗੇ ਪਾ ਦਿੱਤਾ ਗਿਆ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਪੁਤਲੇ ਹੁਣ 16 ਅਕਤੂਬਰ ਨੂੰ ਫੂਕੇ ਜਾਣ, ਕਿਉਂਕਿ ਦੁਸਹਿਰਾ ਇਕ ਸਮਾਜਿਕ ਤਿਉਹਾਰ ਹੈ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਗੌਰਤਲਬ ਹੈ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦਾਇਕ ਘਟਨਾ 'ਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ ਅਤੇ ਇਸ ਹਿੰਸਾ ਵਿੱਚ 3 ਹੋਰ ਲੋਕਾਂ ਨੂੰ ਵੀ ਜਾਨ ਗੁਆਉਣੀ ਪਈ ਸੀ।

ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਸੀ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਇਹ ਸਾਜ਼ਿਸ਼ ਰਚੀ ਹੈ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਜੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ ਪਰ ਹੁਣ ਇਹ ਪ੍ਰੋਗਰਾਮ ਅੱਗੇ ਵਧਾ ਦਿੱਤਾ ਹੈ।

ਲਖੀਮਪੁਰ ਖੇੜੀ ਹਿੰਸਾ: ਆਸ਼ੀਸ਼ ਮਿਸ਼ਰਾ ਅੱਜ 11 ਵਜੇ ਤੱਕ ਅਪਰਾਧ ਸ਼ਾਖਾ ਦੇ ਸਾਹਮਣੇ ਹੋਵੇਗਾ ਪੇਸ਼

-PTC News

Related Post