ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਏ ਹਮਲੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਦਿੱਲੀ 'ਚ ਰੋਸ ਮੁਜ਼ਾਹਰਾ

By  Jashan A January 4th 2020 02:36 PM -- Updated: January 4th 2020 04:34 PM

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਏ ਹਮਲੇ ਨੂੰ ਲੈ ਕੇ ਦਿੱਲੀ ਕਮੇਟੀ ਵੱਲੋਂ ਦਿੱਲੀ 'ਚ ਰੋਸ ਮੁਜ਼ਾਹਰਾ,ਨਵੀਂ ਦਿੱਲੀ: ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਏ ਹਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਦਿੱਲੀ 'ਚ ਪਾਕਿਸਤਾਨ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।

ਪਾਕਿਸਤਾਨ ਹਾਈ ਕਮਿਸ਼ਨ ਸਾਹਮਣੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਰੋਸ ਮੁਜ਼ਾਹਰਾ ਕੀਤਾ। ਜਿਸ ਤੋਂ ਬਾਅਦ ਦਿੱਲੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ ਮਿਲ ਗਈ ਹੈ ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪੱਥਰਬਾਜ਼ੀ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਯੂ.ਐੱਨ. ਤੱਕ ਚੁੱਕਿਆ ਜਾਵੇ।

https://twitter.com/ANI/status/1213373052005707781?s=20

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਇਸ ਘਟਨਾ ਤੋਂ ਬਾਅਦ ਸਿੱਖ ਧਰਮ 'ਚ ਰੋਸ ਦੀ ਲਹਿਰ ਦੌੜ ਗਈ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ Subscribe ਕਰੋ:

-PTC News

Related Post