ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਸਜ਼ਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
Jashan A
July 26th 2021 04:07 PM --
Updated:
July 26th 2021 05:21 PM
ਸ੍ਰੀ ਅੰਮ੍ਰਿਤਸਰ ਸਾਹਿਬ: ਬੇਅਦਬੀ ਮਾਮਲੇ (Beadbi Case) ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਅੱਜ ਮੀਟਿੰਗ ਸੱਦੀ ਗਈ ਸੀ, ਜਿਸ 'ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਮੌਜੂਦ ਰਹੇ। ਇਸ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib JI) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਦੇ ਮੁਖਾਤਿਬ ਹੋਏ ਤੇ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ (Sri Guru Granth Sahib Ji) ਨੂੰ ਲੈ ਕੇ ਸਾਂਝੇ ਤੌਰ 'ਤੇ ਇੱਕ ਮਤਾ ਪਾਸ ਕੀਤਾ ਗਿਆ ਹੈ।