ਮੁੱਖ ਮੰਤਰੀ ਦੀ ਸਹੁੰ ਚੁੱਕ ਸਮਾਗਮ 'ਚ ਸੁਰੱਖਿਆ ਦੇ ਪੁਖਤੇ ਪ੍ਰਬੰਧ, ਜਾਣੋ ਕੀ ਹਨ ਪ੍ਰਬੰਧ

By  Pardeep Singh March 13th 2022 08:27 AM

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਖਟਕੜ ਕਲਾਂ ਵਿਖੇ (Bhagwant Mann will take oath at Khatkar Kalan) ਹੋਵੇਗਾ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ਦੇ ਡੀਜੀਪੀ ਵੀ ਕੇ ਭਵਰਾ ਵੱਲੋਂ ਖਟਕੜ ਕਲਾਂ ਵਿਖੇ 25 ਸੀਨੀਅਰ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਜਿਨ੍ਹਾਂ ਵਿੱਚ ਆਈਜੀ, ਏਆਈਜੀ, ਐਸਐਸਪੀ ਲੈਵਲ ਦੇ ਅਧਿਕਾਰੀ ਦੀਆਂ ਡਿਊਟੀਆ ਲੱਗੀਆ ਹਨ ਜੋ ਸਾਰੇ ਪ੍ਰੋਗਰਾਮ ਦੀ ਰਿਪੋਰਟ ਏਡੀਜੀਪੀ ਨੂੰ ਕਰਨਗੇ।

ਡੀਜੀਪੀ ਵੀਕੇ ਭਵਰਾ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਆਦੇਸ਼ ਦਿੱਤੇ ਹਨ ਉੱਥੇ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਦੇ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਨਾਲ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ:ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਅੰਮ੍ਰਿਤਸਰ ‘ਚ ਅੱਜ ਰੋਡ ਸ਼ੋਅ

-PTC News

Related Post