ਰੀਅਲ ਇਸਟੇਟ ਕਾਰੋਬਾਰੀਆਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਵਿੱਢਿਆ ਸੰਘਰਸ਼

By  Pardeep Singh August 28th 2022 01:30 PM -- Updated: August 28th 2022 01:32 PM

ਅੰਮ੍ਰਿਤਸਰ:  ਅੰਮ੍ਰਿਤਸਰ ਵਿੱਚ ਰੀਅਲ ਇਸਟੇਟ ਕਾਰਬੋਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ  ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਪਿੱਟ ਸਿਆਪਾ ਕੀਤਾ ਗਿਆ। ਪ੍ਰਦਰਸ਼ਨਕਾਰੀ  ਸੰਜੀਵ ਰਾਮਪਾਲ ਨੇ ਦੱਸਿਆ ਕਿ ਸਰਕਾਰ ਦੇ ਸਬੰਧਿਤ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਜਰ ਲੋਕਲ ਬਾਡੀ, ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਐਸੋਸੀਏਸ਼ਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਵੀਂ ਸਰਲ ਨੀਤੀ ਉੱਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਅਸੀਂ 26/8/2022 ਤੱਕ ਸਬੰਧਿਤ ਕਾਰੋਬਾਰੀਆਂ ਨਾਲ ਸਲਾਹ ਕਰਕੇ ਸੂਬੇ ਵਿਚ ਰੀਅਲ ਇਸਟੇਟ ਸੈਕਟਰ ਲਈ ਨਵੀਂ ਨੀਤੀ ਦਾ ਐਲਾਨ ਕਰ ਦੇਵਾਂਗੇ ਪਰ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਹੁਣ ਤੱਕ ਝੂਠੇ ਵਾਆਦਿਆਂ ਦੇ ਸਿਵਾ ਕੁਝ ਨਹੀਂ ਦਿੱਤਾ, ਜਿਸ ਕਾਰਨ ਸੂਬੇ ਦੀ ਆਮ ਜਨਤਾ ਦੇ ਮਨਾਂ ਵਿਚ ਸਰਕਾਰ ਪ੍ਰਤੀ ਰੋਸ ਗੁੱਸਾ ਅਤੇ ਨਫ਼ਰਤ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਪਰਟੀ ਲਈ ਐਨ ਓ ਸੀ ਬੰਦ ਕਰਨ ਤੇ ਕੁਲੈਕਟਰ ਰੇਤ ਵਧਾਉਣ ਨਾਲ ਨਵੀਆਂ ਉਸਾਰੀਆਂ ਲਗਭਗ ਬੰਦ ਹੋ ਚੁੱਕੀਆਂ ਹਨ ਅਤੇ ਇਸ ਕਿੱਤੇ ਨਾਲ ਜੁੜੇ ਲੱਖਾਂ ਲੋਕ ਭੁੱਖੇ ਮਰਨ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਰੀਅਲ ਇਸਟੇਟ ਲਈ ਨਵੀਂ ਨੀਤੀ ਬਣਾਉਣੀ ਚਾਹੀਦੀ ਹੈ। ਓਧਰ ਲੇਬਰ ਦਾ ਕਹਿਣਾ ਹੈ ਕਿ ਰੇਤੇ ਦੇ ਭਾਅ ਵੱਧਣ ਕਾਰਨ ਆਮ ਆਦਮੀ ਪਰੇਸ਼ਾਨ ਹੋਇਆ ਹੈ ਅਤੇ ਨਵੇਂ ਘਰਾਂ ਦੀ ਉਸਾਰੀ ਵਿੱਚ ਵੱਡੀ ਗਿਰਾਵਟ ਆਈ ਹੈ ਜਿਸ ਕਾਰਨ ਲੇਬਰ ਨੂੰ ਕੰਮ ਨਹੀਂ ਮਿਲ ਰਿਹਾ ਹੈ। ਇਸ ਮੌਕੇ ਕਿਰਤੀ ਧੀਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਸਾਰਾ ਦਿਨ ਲੇਬਰ ਮੰਡੀ ਵਿੱਚ ਖੜ੍ਹੇ ਰਹਿੰਦੇ ਹਾਂ ਪਰ ਕੋਈ ਕੰਮ ਨਹੀਂ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਨੇ ਸਾਰਾ ਕੰਮ ਖਤਮ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੀ ਦਿਨੀਂ ਲੁਧਿਆਣਾ ਵਿੱਚ ਸਾਰੀਆਂ ਤਹਿਸੀਲਾਂ ਦੇ ਬਾਹਰ ਕਲੋਨਾਈਜ਼ਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਮੌਕੇ ਕਲੋਨਾਈਜ਼ਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਲੋਨਾਈਜ਼ਰਾਂ ਨੇ ਕਿਹਾ ਕਿ ਬਿਨ੍ਹਾ ਐਨਓਸੀ ਦੇ ਰਜਿਸਟਰੀ ਨਾ ਹੋਣ ਕਾਰਨ ਉਹ ਪ੍ਰੇਸ਼ਾਨ ਹਨ। ਇਹ ਵੀ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ -PTC News

Related Post