ਵਿੱਦਿਅਕ ਸੰਸਥਾਵਾਂ ਬੰਦ ਕਰਨ ਦੇ ਫੈਸਲੇ ਖਿਲਾਫ਼ ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਮਾਰਚ  

By  Shanker Badra April 8th 2021 06:30 PM

ਸੰਗਰੂਰ : ਅੱਜ ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਨੈਣਾ ਦੇਵੀ ਪਾਰਕ ਤੋਂ ਇਕੱਠੇ ਹੋ ਕੇ ਵਿਜੇ ਚੌਂਕ ਤੱਕ ਵਿਦਿਅਕ ਸੰਸਥਾਵਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ ਅਤੇ ਨਵੀਂ ਸਿੱਖਿਆ ਨੀਤੀ 2020 ਅਤੇ ਵਿਦਿਆਰਥੀਆਂ ਵਿਰੋਧੀ ਫੁਰਮਾਨਾਂ ਦੀਆਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਪੀ ਐੱਸ ਯੂ (ਲਲਕਾਰ) ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਜੱਸਲ, ਪੀ ਐੱਸ ਯੂ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਕਰਨਵੀਰ ਸਾਰੋਂ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਦੀਪ ਹਥਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਰਸਤੇ ਚਲਦਿਆਂ ਸਿੱਖਿਆ ਦਾ ਘਾਣ ਕਰ ਰਹੀ ਹੈ, ਕੇਂਦਰ ਦੁਆਰਾ ਲਿਆਂਦੀ ਸਿੱਖਿਆ ਨੀਤੀ ਨੂੰ ਪੰਜਾਬ ਸਰਕਾਰ ਲਾਗੂ ਕਰਨ ਲਈ ਕਾਹਲੀ ਹੈ। ਹੁਣ ਪੂਰੇ ਪੰਜਾਬ 'ਚ ਲੱਗੇਗਾ ਨਾਈਟ ਕਰਫ਼ਿਊ ,ਰਾਜਨੀਤਿਕ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ [caption id="attachment_487720" align="aligncenter" width="300"]Students and teachers' organizations protest against Punjab Government in Sangrur ਵਿੱਦਿਅਕ ਸੰਸਥਾਵਾਂ ਬੰਦ ਕਰਨ ਦੇ ਫੈਸਲੇ ਖਿਲਾਫ਼ ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਮਾਰਚ[/caption] ਕੋਰੋਨਾ ਦੇ ਬਹਾਨੇ ਇਕ ਸਾਲ ਵਿਦਿਅਕ ਸੰਸਥਾਵਾਂ ਪਹਿਲਾਂ ਹੀ ਬੰਦ ਰਹੀਆਂ ਸਨ, ਜਦੋਂ ਕਿ ਵਿਦਿਆਰਥੀ ਪੜਾਈ ਤੋਂ ਦੂਰ ਹੋਏ ਹਨ। ਹੁਣ ਫ਼ਿਰ ਕੈਪਟਨ ਸਰਕਾਰ ਵਿਦਿਅਕ ਸੰਸਥਾਵਾਂ ਬੰਦ ਕਰ ਕੇ ਵਿਦਿਆਰਥੀਆਂ ਦੀ ਜਿੰਦਗੀ ਨਾਲ ਖਿਲਵਾੜ ਕਰ ਰਹੀ ਹੈ। ਇਸ ਮਨਸ਼ਾ ਸਾਫ਼ ਹੈ ਕਿ ਕੈਪਟਨ ਸਰਕਾਰ ਦੋਗਲਾ ਕਿਰਦਾਰ ਨਿਭਾ ਰਹੀ ਹੈ। ਇੱਕ ਪਾਸੇ ਪੰਜਾਬ ਸਰਕਾਰ ਕੇਂਦਰ ਸਰਕਾਰ ਦਾ ਵਿਰੋਧ ਕਰਦੀ ਹੈ ,ਦੂਸਰੇ ਪਾਸੇ ਕੇਂਦਰ ਦੁਆਰਾ ਦੁਆਰਾ ਲਿਆਂਦੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਦੀ ਹੋਈ ਆਨਲਾਈਨ ਸਿੱਖਿਆ ਨੂੰ ਬੜਾਵਾ ਦੇ ਰਹੀ ਹੈ। ਵਿਦਿਅਕ ਸੰਸਥਾਵਾਂ ਬੰਦ ਕਰਨ ਦੀ ਤਰੀਕ ਵਧਾ ਕੇ 30 ਅਪ੍ਰੈਲ ਕਰ ਦਿੱਤੀ ਗਈ ਹੈ ,ਜੋ ਕਿ ਵਿਦਿਆਰਥੀਆਂ ਦੇ ਬਰਦਾਸ਼ਤ ਤੋਂ ਬਾਹਰ ਹੈ। [caption id="attachment_487719" align="aligncenter" width="300"]Students and teachers' organizations protest against Punjab Government in Sangrur ਵਿੱਦਿਅਕ ਸੰਸਥਾਵਾਂ ਬੰਦ ਕਰਨ ਦੇ ਫੈਸਲੇ ਖਿਲਾਫ਼ ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਮਾਰਚ[/caption] ਉਨ੍ਹਾਂ ਕਿਹਾ ਕਿ ਅਸਲ 'ਚ ਕੋਰੋਨਾ ਨੂੰ ਸਿਰਫ਼ ਬਹਾਨਾ ਬਣਾ ਕੇ ਸਰਕਾਰੀ ਸਿੱਖਿਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੇਂਦਰ ਤੇ ਸਾਰੀਆਂ ਸੂਬਾਈ ਹਕੂਮਤਾਂ ਕੋਰੋਨਾ ਬਹਾਨੇ ਸਾਮਰਾਜੀ ਨੀਤੀਆਂ ਧੜਾਧੜ ਲਾਗੂ ਕਰ ਰਹੀਆਂ ਹਨ। ਇਸੇ ਤਰ੍ਹਾਂ ਵਿੱਦਿਅਕ ਸੰਸਥਾਵਾਂ ਬੰਦ ਰੱਖ ਕੇ ਨਵੀਂ ਸਿੱਖਿਆ ਨੀਤੀ ਲਾਗੂ ਕੀਤੀ ਜਾ ਰਹੀ ਹੈ। ਸਿੱਖਿਆ ਨੂੰ ਸਿਰਫ਼ ਡਿਗਰੀਆਂ ਤੱਕ ਸੀਮਤ ਕਰ ਕੇ ਵਿਦਿਆਰਥੀਆਂ ਨੂੰ ਸਮਾਜਿਕ ਸੂਝ ਤੋਂ ਸੱਖਣੇ ਰੱਖਿਆ ਜਾ ਰਿਹਾ ਹੈ ,ਜਿਸਦੇ ਕਾਰਨ ਵਿਦਿਆਰਥੀ ਮਾਨਸਿਕ ਤਣਾਅ 'ਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਕ ਦੇ ਆਕਾਵਾਂ ਵੱਲੋਂ ਹਰ ਰੋਜ਼ ਮੁਲਕ 'ਚ ਕੋਰੋਨਾ ਕਾਰਨ ਹਾਲਾਤ ਨਾਜ਼ੁਕ ਹੋਣ ਤੇ ਮੌਤਾਂ ਤੇ ਕੇਸਾਂ ਦੀ ਗਿਣਤੀ ਲਗਾਤਾਰ ਵਧਣ ਦੀ ਦੁਹਾਈ ਪਾਈ ਜਾ ਰਹੀ ਹੈ। [caption id="attachment_487721" align="aligncenter" width="300"]Students and teachers' organizations protest against Punjab Government in Sangrur ਵਿੱਦਿਅਕ ਸੰਸਥਾਵਾਂ ਬੰਦ ਕਰਨ ਦੇ ਫੈਸਲੇ ਖਿਲਾਫ਼ ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਮਾਰਚ[/caption] ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਨੇ ਤੋੜੇ ਸਾਰੇ ਰਿਕਾਰਡ ,24 ਘੰਟਿਆਂ 'ਚ 1 ਲੱਖ 26 ਹਜ਼ਾਰ ਨਵੇਂ ਕੇਸ ਆਏ ਸਾਹਮਣੇ ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਅਸੈਂਬਲੀ ਬੰਬ ਕਾਂਡ ਦੀ 92 ਵੀਂ ਵਰ੍ਹੇਗੰਢ ਮਨਾ ਰਹੇ ਹਾਂ ,ਇਸੇ ਵੇਲੇ ਮੁਲਕ ਦੇ ਹਾਕਮ ਖੇਤੀ, ਸਨਅਤ ਅਤੇ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਨੂੰ ਦੇਣ ਖ਼ਾਤਰ ਸਾਮਰਾਜੀ ਨੀਤੀਆਂ ਲਾਗੂ ਕਰ ਰਿਹਾ ਹੈ ਅਜਿਹੇ ਮੌਕੇ ਸਭਨਾ ਨੌਜਵਾਨਾਂ ਵਿਦਿਆਰਥੀਆਂ ਅਤੇ ਕਿਰਤੀ ਲੋਕਾਂ ਨੂੰ  ਜੋਟੀ ਪਾ ਕੇ ਲੜਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਡੀ ਟੀ ਐੱਫ, ਪੰਜਾਬ ਵੱਲੋਂ ਪਰਵਿੰਦਰ ਉਭਾਵਾਲ, ਗੌਰਮਿੰਟ ਟੀਚਰ ਯੂਨੀਅਨ ਵੱਲੋਂ ਫ਼ਕੀਰ ਸਿੰਘ ਟਿੱਬਾ, ਡੀ ਟੀ ਐੱਫ ਵੱਲੋਂ ਮੇਘਰਾਜ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ  ਬੇਰੁਜਗਾਰ ਸਾਂਝਾ ਮੋਰਚਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ,ਕ੍ਰਾਂਤੀਕਾਰੀ ਪੇਂਡੂ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ (ਲਲਕਾਰ) ਆਦਿ ਜਨਤਕ ਜਥੇਬੰਦੀਆਂ ਵੀ ਹਾਜਰ ਸਨ । -PTCNews

Related Post