ਲੁਧਿਆਣਾ ਫਾਇਰਿੰਗ ਮਾਮਲੇ 'ਚ ਕੁਤਾਹੀ ਕਰਨ ਬਦਲੇ ਸਬ ਇੰਸਪੈਕਟਰ ਲਾਭ ਸਿੰਘ ਮੁਅੱਤਲ

By  Riya Bawa February 9th 2022 09:49 AM -- Updated: February 9th 2022 09:55 AM

ਚੰਡੀਗੜ੍ਹ: ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਇੱਕ ਹੁਕਮ ਜਾਰੀ ਕਰਕੇ ਇੰਸਪੈਕਟਰ,ਕੁਲਵੰਤ ਸਿੰਘ, ਨੰਬਰ 51/ਪੀ.ਆਰ ਨੂੰ ਲੁਧਿਆਣਾ ਜਿਲ੍ਹਾਂ ਦੇ ਸ਼ਿਮਲਾਪੁਰੀ, ਥਾਣੇ ਦਾ ਐਸ.ਐਚ.ਓ, ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਦਫ਼ਤਰੀ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਲੋਕ ਇਨਸਾਫ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਹਮਲਾ ਕੀਤਾ ਗਿਆ ਸੀ। Punjab MLA Simarjit Bains released, Section 307 'removed' ਜਿਸ ਦੌਰਾਨ ਮੌਕੇ ਤੇ ਤਾਇਨਾਤ ਸਬ ਇੰਸਪੈਕਟਰ ਲਾਭ ਸਿੰਘ 553-ਜੇ.ਜੀ.ਐੱਨ ਵੱਲੋਂ ਡਿਊਟੀ ਵਿਚ ਕੁਤਾਹੀ ਕਰਦਿਆਂ ਸਥਿਤੀ ਨੂੰ ਸਹੀ ਤਰੀਕੇ ਨਾਲ ਨਹੀਂ ਸੰਭਾਲਿਆ ਗਿਆ ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਇਸ ਦੇ ਚਲਦਿਆਂ ਸਬ ਇੰਸਪੈਕਟਰ ਲਾਭ ਸਿੰਘ ਨੂੰ ਤੁਰੰਤਮੁਅੱਤਲ ਕਰਦਿਆਂ ਲਾਈਨ ਹਾਜਿਰ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਆਰੰਭ ਕਰ ਦਿੱਤੀ ਗਈ ਹੈ। Sub-inspector Labh Singh ਜਾਣੋ ਪੂਰਾ ਮਾਮਲਾ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ 'ਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਆਤਮਾ ਨਗਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਾਲ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ -PTC News

Related Post