ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ

By  Shanker Badra October 19th 2018 09:08 PM -- Updated: October 19th 2018 09:13 PM

ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਦੁਸਹਿਰੇ ਦੇ ਸਮਾਗਮ ਦੌਰਾਨ ਰਾਵਣ ਦੇ ਜਲਦੇ ਪੁਤਲੇ ਤੋਂ ਬਚਣ ਲਈ ਦੌੜਦਿਆਂ ਰੇਲ ਗੱਡੀ ਥੱਲੇ ਆ ਕੇ ਮਾਰੇ ਗਏ 50 ਵਿਅਕਤੀਆਂ ਦੇ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤੁਰੰਤ ਲੋੜੀਂਦੀ ਮੈਡੀਕਲ ਸਹਾਇਤਾ ਪ੍ਰਦਾਨ ਕਰਵਾਈ ਜਾਵੇ।ਉਹਨਾਂ ਕਿਹਾ ਕਿ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਨਾਲ ਗੱਲ ਕਰਕੇ ਉਹਨਾਂ ਨੂੰ ਬੇਨਤੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਰਾਮਦਾਸ ਹਸਪਤਾਲ ਵਿਚ ਜ਼ਖ਼ਮੀਆਂ ਦਾ ਮੁਫਤ ਇਲਾਜ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰਾਂ ਲਈ ਭੋਜਨ ਅਤੇ ਰਿਹਾਇਸ਼ ਦਾ ਪ੍ਰਬੰਧ ਕਰਨ ਵਿਚ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ। -PTCNews

Related Post