ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੋਕਾਂ ਨੂੰ ਵਧਾਈ

By  Jashan A February 9th 2020 09:57 AM -- Updated: February 9th 2020 11:32 AM

ਚੰਡੀਗੜ੍ਹ: ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਮਨਾਇਆ ਜਾ ਰਿਹਾ ਹੈ। ਬੀਤੇ ਦਿਨ ਜਲੰਧਰ ਅਤੇ ਨਵਾਂਸ਼ਹਿਰ ਵਿਖੇ ਸ਼ਰਧਾਲੂਆਂ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੋਭਾ ਯਾਤਰਾ ਕੱਢੀਆਂ ਗਈਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

ਹੋਰ ਪੜ੍ਹੋ: ਹਰਸਿਮਰਤ ਕੌਰ ਬਾਦਲ ਦੀ ਮਿਹਨਤ ਲਿਆਈ ਰੰਗ, ਏਮਜ਼ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਹੋਈਆਂ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਸ਼੍ਰੋਮਣੀ ਭਗਤ, ਚਿੰਤਕ ਅਤੇ ਸਮਾਜ-ਸੁਧਾਰਕ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਉਨ੍ਹਾਂ ਦਾ ਦੱਸਿਆ 'ਬੇਗਮਪੁਰਾ' ਸ਼ਹਿਰ ਸਾਡੇ ਦੇਸ਼ ਹੀ ਨਹੀਂ, ਬਲਕਿ ਪੂਰੇ ਸੰਸਾਰ ਲਈ ਇੱਕ ਆਦਰਸ਼ ਹੈ ਅਤੇ ਕੁੱਲ ਮਨੁੱਖਤਾ ਦੇ ਸਾਂਝੇ ਉੱਦਮ ਨਾਲ ਇਹ ਸਹਿਜੇ ਹੀ ਸਿਰਜਿਆ ਜਾ ਸਕਦਾ ਹੈ।"

ਉਥੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ, ਉਹਨਾਂ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਭਗਤੀ ਲਹਿਰ ਦੇ ਅਨਮੋਲ ਰਤਨ, ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਸਮਾਜ ਵਿੱਚੋਂ ਜ਼ਾਤਾਂ-ਪਾਤਾਂ, ਊਚ-ਨੀਚ, ਭੇਖ-ਪਖੰਡ ਅਤੇ ਵਖਰੇਵਿਆਂ ਦੇ ਖ਼ਾਤਮੇ ਲਈ ਹੰਭਲੇ ਨਿਰੰਤਰ ਜਾਰੀ ਰੱਖਦੇ ਹੋਏ, ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਂਧੀ ਬਣੀਏ।

-PTC News

Related Post