ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਕਾਗਜ਼

By  Shanker Badra April 23rd 2019 02:34 PM

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਕਾਗਜ਼:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਲਈ ਕ੍ਰਮਵਾਰ 26 ਅਪ੍ਰੈਲ 2019 ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਪ੍ਰਮਾਤਮਾ ਤੋਂ ਆਸ਼ੀਰਵਾਦ ਲੈਣਗੇ।

Sukhbir Badal And Harsimrat Kaur Badal 26th April Fill nomination paper ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਕਾਗਜ਼

ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ 2019 ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ।

Sukhbir Badal And Harsimrat Kaur Badal 26th April Fill nomination paper ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਕਾਗਜ਼

ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ (ਐਸਸੀ) ਤੋਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐਸਸੀ) ਤੋਂ ਸਰਦਾਰ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ।

Sukhbir Badal And Harsimrat Kaur Badal 26th April Fill nomination paper ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਕਾਗਜ਼

ਬਰਾੜ ਨੇ ਅੱਗੇ ਦੱਸਿਆ ਕਿ ਅਕਾਲੀ ਦਲ ਵੱਲੋ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 25 ਅਪ੍ਰੈਲ 2019 ਨੂੰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐਸਸੀ) ਤੋਂ ਪਾਰਟੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਨਾਲ ਸ਼ੁਰੂ ਹੋ ਜਾਵੇਗੀ।ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਦੋ ਉਮੀਦਵਾਰਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਕ੍ਰਮਵਾਰ ਆਪਣੇ ਨਾਮਜ਼ਦਗੀ ਕਾਗਜ਼ 29 ਅਪ੍ਰੈਲ 2019 ਨੂੰ ਦਾਖ਼ਲ ਕੀਤੇ ਜਾਣਗੇ।

-PTCNews

Related Post