ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

By  Shanker Badra May 24th 2019 03:45 PM

ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਚੋਣਾਂ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।

Sukhbir Badal and Harsimrat Kaur Badal At Sri Harmandir Sahib ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦਾ ਭੋਗ ਪਿਆ ਹੈ।ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਦੁਖੀ ਹੋਏ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਾਲੀ ਦਲ ਨੂੰ ਹਰਾਉਣ ਲਈ ਹਰ ਹੱਥਕੰਡਾ ਵਰਤਿਆ ਹੈ।ਉਨ੍ਹਾਂ ਕਿਹਾ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਨੂੰ ਵੀ ਨਾਮਾਤਰ ਵੋਟਾਂ ਮਿਲੀਆਂ ਹਨ।

Sukhbir Badal and Harsimrat Kaur Badal At Sri Harmandir Sahib ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸੁਖਬੀਰ ਬਾਦਲ ਨੇ ਐਨ.ਡੀ.ਏ. ਦੀ ਵੱਡੀ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਹਿਯੋਗੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਵਾਰ ਨਾਲੋਂ ਵੋਟ ਫ਼ੀਸਦੀ ਵਧੀ ਹੈ।ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬੇ ਦਾ ਪ੍ਰਧਾਨ ਸੁਨੀਲ ਜਾਖੜ ਦੋਨੋਂ ਹੀ ਚੋਣ ਹਾਰੇ ਹਨ ,ਇਸ ਕਰਕੇ ਕਾਂਗਰਸ ਨੂੰ ਸਿਆਸਤ ਤੋਂ ਲਾਂਭੇ ਹੋਣਾ ਚਾਹੀਦਾ ਹੈ।

Sukhbir Badal and Harsimrat Kaur Badal At Sri Harmandir Sahib ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੁਲਵਾਮਾ ’ਚ ਸੁਰੱਖਿਆ ਬਲਾਂ ਨੇ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਨੂੰ ਕੀਤਾ ਢੇਰ

ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਅਤੇ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਹਲਕੇ ਤੋਂ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ।

-PTCNews

Related Post