ਡੇਰਾ ਬਾਬਾ ਨਾਨਕ : ਸੁਖਬੀਰ ਬਾਦਲ ,ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ

By  Shanker Badra October 5th 2019 01:08 PM -- Updated: October 5th 2019 01:11 PM

ਡੇਰਾ ਬਾਬਾ ਨਾਨਕ : ਸੁਖਬੀਰ ਬਾਦਲ , ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ:ਡੇਰਾ ਬਾਬਾ ਨਾਨਕ :  ਪੰਜਾਬ ਦੇ ਗੁਰਦਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬਣਾਉਣ ਦੀਆਂ ਤਿਆਰੀਆਂ ਪੂਰੇ ਜ਼ੋਰ ਨਾਲ ਚੱਲ ਰਹੀਆਂ ਹਨ। ਇਸ ਦੇ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਡੇਰਾ ਬਾਬਾ ਨਾਨਕ ਦੌਰੇ 'ਤੇ ਹਨ। [caption id="attachment_346792" align="aligncenter" width="300"]Sukhbir Badal And Harsimrat Kaur Badal Kartarpur Corridor Construction works Reviewed ਡੇਰਾ ਬਾਬਾ ਨਾਨਕ : ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ[/caption] ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ। [caption id="attachment_346796" align="aligncenter" width="300"]Sukhbir Badal And Harsimrat Kaur Badal Kartarpur Corridor Construction works Reviewed ਡੇਰਾ ਬਾਬਾ ਨਾਨਕ : ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਹੈ।ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਕਤੂਬਰ ਦੇ ਅਖ਼ੀਰ ਤੱਕਕਰਤਾਰਪੁਰ ਲਾਂਘੇ ਦਾ ਕੰਮ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗੀ ਪੱਧਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ। [caption id="attachment_346793" align="aligncenter" width="300"]Sukhbir Badal And Harsimrat Kaur Badal Kartarpur Corridor Construction works Reviewed ਡੇਰਾ ਬਾਬਾ ਨਾਨਕ : ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ[/caption] ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਸਨ , ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਸੀ ,ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ। -PTCNews

Related Post