ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ

By  Jashan A April 23rd 2019 08:11 AM -- Updated: April 23rd 2019 08:20 AM

ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਬਾਦਲ ਨੂੰ ਉਮੀਦਵਾਰ ਐਲਾਨਿਆ,ਚੰਡੀਗੜ੍ਹ: ਲੋਕ ਸਭਾ ਚੋਣਾਂ ਦੀ ਤਾਰੀਕ ਜਿਵੇਂ-ਜਿਵੇਂ ਨਜ਼ਦੀਕ ਆ ਰਹੀਂ ਹੈ, ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ। ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।

sad ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ

ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀਆਂ ਦੁਆਰਾ ਮੋਗਾ ਡੀਪੀਆਰਓ ਨਾਲ ਕੀਤੇ ਦੁਰਵਿਵਹਾਰ ਦੀ ਕੀਤੀ ਨਿਖੇਧੀ

ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

sad ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ

 

ਜਿਸ ਦੌਰਾਨ ਉਹਨਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 'ਆਪ' ਉਮੀਦਵਾਰ ਬਲਜਿੰਦਰ ਕੌਰ ਨਾਲ ਹੋਵੇਗਾ। ਜ਼ਿਕਰ ਏ ਖਾਸ ਹੈ ਕਿ ਪੰਜਾਬ ‘ਚ 7ਵੇਂ ਗੇੜ ‘ਚ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।

-PTC News

Related Post