ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿ ’ਚ ਸਿੱਖ ਲੜਕੀ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀ ਕੀਤੀ ਨਿਖੇਧੀ

By  Shanker Badra August 30th 2019 07:40 PM

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿ ’ਚ ਸਿੱਖ ਲੜਕੀ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀ ਕੀਤੀ ਨਿਖੇਧੀ:ਨਵੀਂ ਦਿੱਲੀ : ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ ਜਬਰਨ ਧਰਮ ਬਦਲਣ ਵਾਸਤੇ ਮਜਬੂਰ ਕੀਤਾ ਗਿਆ ਅਤੇ ਸਿੱਖੀ ਛੱਡ ਕੇ ਇਸਲਾਮ ਕਬੂਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਮੁੱਚੀ ਵਿਸ਼ਵ ਵਿਚ ਸਿੱਖਾਂ ਵਿਚ ਬਹੁਤ ਵੱਡਾ ਰੋਸ ਹੈ ਅਤੇ ਸਿੱਖ ਸੰਗਠਨਾਂ ਦੇ ਸਖ਼ਤ ਪ੍ਰਤੀਕਰਮ ਆ ਰਹੇ ਹਨ।

Sukhbir Badal And Harsimrat Kaur Badal Pakistan Sikh girl Forced Muslim Case Statement ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿ ’ਚ ਸਿੱਖ ਲੜਕੀ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇੱਕ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਚੁੱਕਿਆ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਹਰਸਿਮਰਤ ਬਾਦਲ ਨੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਦੇ ਜੋ ਦੋਸਤ ਹੋਰ ਦੂਜੀਆਂ ਪਾਰਟੀਆਂ ਵਿਚ ਹਨ, ਉਨ੍ਹਾਂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਇਹ ਕਹਿਣਾ ਚਾਹੀਦਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ।

Sukhbir Badal And Harsimrat Kaur Badal Pakistan Sikh girl Forced Muslim Case Statement ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿ ’ਚ ਸਿੱਖ ਲੜਕੀ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀ ਕੀਤੀ ਨਿਖੇਧੀ

ਇਸ ਤੋਂ ਪਹਿਲਾਂ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਇਸ ਘਟਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, "ਇਸ ਨੂੰ ਇਥੇ ਰੋਕਣ ਦੀ ਲੋੜ ਹੈ। ਹਰ ਧਰਮ ਖੂਬਸੂਰਤ ਹੈ। ਕਿਸੇ ਵਿਅਕਤੀ ਨੂੰ ਧਰਮ ਪਰਿਵਰਤਨ ਲਈ ਮਜਬੂਰ ਨਾ ਕਰੋ। ਰੱਬ ਇਕ ਹੈ। ਸਿਰਫ਼ ਰੱਬ ਨੂੰ ਫ਼ੈਸਲਾ ਲੈਣ ਦਿਓ ਕਿ ਸਾਨੂੰ ਕਿਹੜੇ ਧਰਮ 'ਚ ਪੈਦਾ ਕਰਨਾ ਹੈ। ਖੁਦ ਰੱਬ ਬਣਨ ਦੀ ਕੋਸ਼ਿਸ਼ ਨਾ ਕਰੋ। ਇਸ ਮਾਮਲੇ 'ਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।

Sukhbir Badal And Harsimrat Kaur Badal Pakistan Sikh girl Forced Muslim Case Statement ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਾਕਿ ’ਚ ਸਿੱਖ ਲੜਕੀ ਨੂੰ ਜ਼ਬਰੀ ਮੁਸਲਮਾਨ ਬਣਾਉਣ ਦੀ ਕੀਤੀ ਨਿਖੇਧੀ

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਚ ਗੁਰਦੁਆਰਾ ਸਾਹਿਬ ਦੇ ਇਕ ਗ੍ਰੰਥੀ ਦੀ ਲੜਕੀ ਜਗਜੀਤ ਕੌਰ ਪਿਛਲੇ 3 ਦਿਨ ਤੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਬੀਤੀ ਰਾਤ 6-7 ਮੁੰਡੇ ਆਏ ਤੇ ਉਹਨਾਂ ਦੀ ਧੀ ਨੂੰ ਜ਼ਬਰੀ ਚੁੱਕ ਕੇ ਲੈ ਗਏ। ਜਿਸ ਤੋਂ ਬਾਅਦ ਉਹਨਾਂ ਸਥਾਨਕ ਪੁਲਿਸ ਨੂੰ ਵੀ ਸੂਚਿਤ ਕੀਤਾ ਪਰ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ।ਜਿਸ ਤੋਂ ਬਾਅਦ ਬੀਤੇ ਵੀਰਵਾਰ ਨੂੰ ਲੜਕੀ ਦੇ ਇਕ ਮੁਸਲਿਮ ਲੜਕੇ ਨਾਲ ਵਿਆਹ ਕਰਨ ਅਤੇ ਇਸਲਾਮ ਧਰਮ ਅਪਨਾਉਣ ਦੀ ਵੀਡੀਓ ਸਾਹਮਣੇ ਆਈ ਸੀ।

-PTCNews

Related Post