ਡੀਐਸਪੀ ਕਾਡਰ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਦਮ ਪਾਰਲੀਮਾਨੀ ਮਤੇ ਦੀ ਉਲੰਘਣਾ ਹੈ:ਸੁਖਬੀਰ ਬਾਦਲ

By  Shanker Badra April 23rd 2018 08:59 PM

ਡੀਐਸਪੀ ਕਾਡਰ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਦਮ ਪਾਰਲੀਮਾਨੀ ਮਤੇ ਦੀ ਉਲੰਘਣਾ ਹੈ:ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ ਪੁਲਿਸ ਦੇ ਡੀਐਸਪੀ ਕਾਡਰ ਨੂੰ ਦਿੱਲੀ ਪੁਲਿਸ ਸਮੇਤ ਸਾਰੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ਵਿਲੇ ਕਰਨ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।ਕੇਂਦਰ ਦੀ ਇਸ ਕਾਰਵਾਈ ਨੂੰ ਸ਼ਰਾਰਤੀ ਅਤੇ ਭੜਕਾਊ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸੇ ਨੂੰ ਵੀ ਪੰਜਾਬ ਦੀ ਰਾਜਧਾਨੀ ਵਜੋਂ ਚੰਡੀਗੜ ਦੇ ਰੁਤਬੇ ਨਾਲ ਛੇੜਛਾੜ ਕਰਨ ਦੀ ਆਗਿਆ ਨਾ ਹੋਵੇ।

ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਆਖਿਆ ਕਿ ਉਹ ਇਸ ਵੱਲ ਪੰਜਾਬ ਦੇ ਅਧਿਕਾਰ ਦੇ ਮੁੱਦੇ ਵਜੋਂ ਸਭ ਤੋਂ ਵੱਧ ਤਵੱਜੋ ਦੇਣ।ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਕਿਹਾ ਕਿ ਜਦ ਤੱਕ ਯੂਟੀ ਪ੍ਰਸਾਸ਼ਨ ਦੁਆਰਾ ਪੂਰੀ ਤਰ੍ਹਾਂ ਅਤੇ ਈਮਾਨਦਾਰੀ ਨਾਲ ਚੰਡੀਗੜ ਦਾ ਪੰਜਾਬ ਵਿਚ ਤਬਾਦਲਾ ਨਹੀਂ ਕੀਤਾ ਜਾਂਦਾ,ਉਹ ਪੰਜਾਬ ਅਤੇ ਹਰਿਆਣਾ ਕਰਮਚਾਰੀਆਂ ਦੀ ਵੰਡ ਦੇ 60:40 ਦੇ ਅਨੁਪਾਤ ਉੱਤੇ ਉਸ ਸਮੇਂ ਦੇ ਗ੍ਰਹਿ ਮੰਤਰੀ ਪੀ ਚਿਦੰਬਰਮ ਦੇ ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾਣਾ ਯਕੀਨੀ ਬਣਾਉਣ।ਸ.ਬਾਦਲ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਆਸਾਮੀਆਂ ਦੀ ਵੰਡ ਦੇ 60:40 ਅਨੁਪਾਤ ਬਾਰੇ ਪੰਜਾਬ ਸਰਕਾਰ ਦੇ ਬਿਆਨ ਉੁੱਤੇ ਵੀ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਇਹ ਕਹਿਣਾ ਕਿ ਮੌਜੂਦਾ ਸਥਿਤੀ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇ ,ਬਿਲਕੁੱਲ ਗਲਤ ਹੈ, ਕਿਉਂਕਿ ਯੂਟੀ ਵੱਲੋਂ ਪਹਿਲਾਂ ਹੀ ਇਸ ਅਨੁਪਾਤ ਨਾਲ ਛੇੜਖਾਨੀ ਕੀਤੀ ਜਾ ਚੁੱਕੀ ਹੈ,ਜਿਸ ਨੂੰ ਦਰੁਸਤ ਕੀਤੇ ਜਾਣ ਦੀ ਲੋੜ ਹੈ।

latest newsਉਹਨਾਂ ਕਿਹਾ ਕਿ ਯੂਟੀ ਪ੍ਰਸਾਸ਼ਨ ਡੀਐਸਪੀਜ਼,ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਨਿਯੁਕਤੀ ਸਮੇਂ ਇਸ ਅਨੁਪਾਤ ਦੀ ਪਾਲਣਾ ਨਹੀਂ ਕਰ ਰਿਹਾ ਹੈ,ਇਸ ਲਈ ਮੌਜੂਦਾ ਸਥਿਤੀ ਨੂੰ ਜਿਉਂ ਦਾ ਤਿਉਂ ਨਹੀਂ ਸਗੋਂ ਦਰੁਸਤ ਕੀਤੇ ਜਾਣ ਉਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸ.ਪਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਇਸ ਮੁੱਦੇ ਉੱਤੇ ਕੇਂਦਰ ਉੱਤੇ ਜ਼ੋਰ ਪਾ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੀ ਅਰਜ਼ੀ ਉੱਤੇ ਤਾਜ਼ਾ ਨਿਰਦੇਸ਼ ਜਾਰੀ ਕਰਨ ਲਈ ਮਜਬੂਰ ਕੀਤਾ ਸੀ।ਉਹਨਾਂ ਕਿਹਾ ਕਿ 1985 ਵਿਚ ਇੱਕ ਸਰਬਸੰਮਤੀ ਵਾਲਾ ਮਤਾ ਪਾਸ ਕਰਕੇ ਸੰਸਦ ਵੱਲੋਂ ਵੀ ਇਸ ਦਾਅਵੇ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ।ਇਸ ਮਤੇ ਵਿਚ ਸਪੱਸ਼ਟ ਰੂਪ ਵਿਚ ਕਿਹਾ ਗਿਆ ਹੈ ਕਿ ਚੰਡੀਗੜ ਪੰਜਾਬ ਦਾ ਹੈ ਅਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਆਸਾਮੀਆਂ ਦੀ ਹਿੱਸੇਦਾਰੀ ਦਾ ਪ੍ਰਬੰਧ ਆਰਜੀ ਅਤੇ ਚੰਡੀਗੜ ਦਾ ਪੰਜਾਬ ਵਿਚ ਆਖਰੀ ਤਬਾਦਲਾ ਕੀਤੇ ਜਾਣ ਤਕ ਹੀ ਹੈ।

-PTCNews

Related Post