ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

By  Shanker Badra March 12th 2019 02:21 PM -- Updated: March 12th 2019 02:51 PM

ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ:ਤਰਨਤਾਰਨ : ਤਰਨਤਾਰਨ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹੋ ਰਹੀ ਹੈ।ਇਸ ਦੌਰਾਨ ਵਰਕਰਾਂ ਦੇ ਉਤਸ਼ਾਹ ਦੇ ਚਲਦਿਆਂ ਵਰਕਰ ਮਿਲਣੀ ਨੇ ਰੈਲੀ ਦਾ ਰੂਪ ਧਾਰਨ ਕੀਤਾ ਹੈ।

SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਮੌਜੂਦ ਹਨ।

SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ।

SAD Halqa Khadur Sahib Akali candidate Bibi Jagir Kaur name Declaration ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਧਾਰਮਿਕ ਗ੍ਰੰਥ ਦੀ ਸਹੁੰ ਖਾਣ ਵਾਲਾ ਪਹਿਲਾ ਸਿਆਸੀ ਆਗੂ ਹੈ।ਜਿਸਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੱਡੇ -ਵੱਡੇ ਵਾਅਦੇ ਕੀਤੇ ਸਨ ਪਰ ਪੂਰਾ ਇੱਕ ਵੀ ਨਹੀਂ ਕੀਤਾ।ਉਨ੍ਹਾਂ ਨੇ ਕਿਹਾ ਕਿ ਹੁਣ ਝੂਠੀ ਸਹੁੰ ਖਾਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਵਕਤ ਆਇਆ ਹੈ ਅਤੇ ਸੁਤੇ ਹੋਏ ਕੈਪਟਨ ਨੂੰ ਜਗਾਉਣ ਦਾ ਸਮਾਂ ਹੈ।

-PTCNews

Related Post