ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰੀਖਿਆ ਕੇਂਦਰਾਂ ਵਿਚ ਧਾਰਮਿਕ ਚਿੰਨ ਪਾਉਣ ਸੰਬੰਧੀ ਐਚਪੀਐਸਸੀ ਦਾ ਹੁਕਮ ਵਾਪਸ ਲੈਣ ਲਈ ਕਿਹਾ

By  Shanker Badra March 30th 2019 07:09 PM

ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰੀਖਿਆ ਕੇਂਦਰਾਂ ਵਿਚ ਧਾਰਮਿਕ ਚਿੰਨ ਪਾਉਣ ਸੰਬੰਧੀ ਐਚਪੀਐਸਸੀ ਦਾ ਹੁਕਮ ਵਾਪਸ ਲੈਣ ਲਈ ਕਿਹਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਬੇ ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿਚ ਸਿੱਖ ਉਮੀਦਵਾਰਾਂ ਦੇ ਧਾਰਮਿਕ ਚਿੰਨ ਪਾਉਣ 'ਤੇ ਪਾਬੰਦੀ ਲਾਉਣ ਵਾਲੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (ਐਚਆਰਪੀਸੀ) ਦੇ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ।ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਨੇ ਇਹ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਖਿਆ ਕੇਂਦਰ ਵਿਚ ਕਿਸੇ ਵੀ ਉਮੀਦਵਾਰ ਨੂੰ ਧਾਰਮਿਕ ਚਿੰਨ ਪਹਿਨਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਇਹ ਪ੍ਰੀਖਿਆ ਕੱਲ ਹੋਣੀ ਹੈ।

Sukhbir Badal Khattar examination centers religious symbol HPSC Order back Said ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰੀਖਿਆ ਕੇਂਦਰਾਂ ਵਿਚ ਧਾਰਮਿਕ ਚਿੰਨ ਪਾਉਣ ਸੰਬੰਧੀ ਐਚਪੀਐਸਸੀ ਦਾ ਹੁਕਮ ਵਾਪਸ ਲੈਣ ਲਈ ਕਿਹਾ

ਇਸ ਸੰਬੰਧੀ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੜਾ, ਕੰਘਾ ਅਤੇ ਸ੍ਰੀ ਸਾਹਿਬ ਸਾਰੇ ਧਾਰਮਿਕ ਚਿੰਨ ਸਿੱਖ ਧਰਮ ਦਾ ਅਟੁੱਟ ਅੰਗ ਹਨ ਅਤੇ ਕਿਸੇ ਵੀ ਪ੍ਰੀਖਿਆ ਦੌਰਾਨ ਕਿਸੇ ਵੀ ਸਿੱਖ ਨੂੰ ਇਹ ਚਿੰਨ ਉਤਾਰਣ ਲਈ ਨਹੀਂ ਕਹਿਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਕੋਲੋਂ ਹਰਿਆਣਾ ਅੰਦਰ ਸਿੱਖਾਂ ਦੀ ਵੱਡੀ ਗਿਣਤੀ ਬਾਰੇ ਜਾਗਰੂਕ ਹੋਣ ਦੀ ਉਮੀਦ ਕੀਤੀ ਜਾਂਦੀ ਹੈ।ਇਸ ਨੂੰ ਕਿਹਾ ਜਾਣਾ ਚਾਹੀਦਾ ਹੈ ਕਿ ਉਹ ਅਜਿਹੇ ਤਾਨਾਸ਼ਾਹੀ ਹੁਕਮ ਜਾਰੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਨਾ ਮਾਰੇ ਅਤੇ ਸਿੱਖ ਭਾਈਚਾਰੇ ਦਾ ਅਪਮਾਨ ਨਾ ਕਰੇ।

Sukhbir Badal Khattar examination centers religious symbol HPSC Order back Said ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰੀਖਿਆ ਕੇਂਦਰਾਂ ਵਿਚ ਧਾਰਮਿਕ ਚਿੰਨ ਪਾਉਣ ਸੰਬੰਧੀ ਐਚਪੀਐਸਸੀ ਦਾ ਹੁਕਮ ਵਾਪਸ ਲੈਣ ਲਈ ਕਿਹਾ

ਬਾਦਲ ਨੇ ਇਹ ਗੱਲ ਵੀ ਹਰਿਆਣਾ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੀ ਕਿ ਸੰਵਿਧਾਨ ਦਾ ਆਰਟੀਕਲ 25 ਸਾਰੇ ਨਾਗਰਿਕਾਂ ਦੇ ਆਪਣੇ ਧਰਮ ਦੀ ਪਾਲਣਾ ਕਰਨ ਦੇ ਅਧਿਕਾਰਾਂ ਦੀ ਰਾਖੀ ਕਰਦਾ ਹੈ। ਉਹਨਾਂ ਕਿਹਾ ਕਿ ਵੱਖ ਵੱਖ ਅਦਾਲਤਾਂ ਵੱਲੋਂ ਵੀ ਇਸ ਅਧਿਕਾਰ ਦੀ ਪ੍ਰੋੜਤਾ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਇਹਨਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਨੂੰ ਆਪਣਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਨਿਰਦੇਸ਼ ਦਿਓ ਅਤੇ ਸਿੱਖਾਂ ਤੇ ਬਾਕੀ ਧਰਮਾਂ ਦੇ ਵਿਦਿਆਰਥੀਆਂ ਨੂੰ ਵੀ ਪ੍ਰੀਖਿਆ ਕੇਂਦਰਾਂ ਵਿਚ ਆਪਣੇ ਧਾਰਮਿਕ ਚਿੰਨ ਪਾ ਕੇ ਜਾਣ ਦੀ ਆਗਿਆ ਦਿਓ।

-PTCNews

Related Post