ਸੁਖਬੀਰ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਐਲਾਨਿਆ ਉਮੀਦਵਾਰ

By  Shanker Badra April 5th 2019 02:50 PM -- Updated: April 5th 2019 06:42 PM

ਸੁਖਬੀਰ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਐਲਾਨਿਆ ਉਮੀਦਵਾਰ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। [caption id="attachment_278839" align="aligncenter" width="272"]Sukhbir Badal Parminder Singh Dhindsa Sangrur Announced candidate ਸੁਖਬੀਰ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਐਲਾਨਿਆ ਉਮੀਦਵਾਰ[/caption] ਦੱਸ ਦੇਈਏ ਕਿ ਪੰਜਾਬ ਅੰਦਰ 19 ਮਈ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਰਕੇ ਹਰ ਇਕ ਸਿਆਸੀ ਪਾਰਟੀ ਨੇ ਆਪਣੀ ਕਮਰ ਕਸ ਲਈ ਹੈ।ਜੇਕਰ ਲੋਕ ਸਭਾ ਹਲਕਾ ਸੰਗਰੂਰ ਦੀ ਗਲ ਕਰੀਏ ਤਾਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਸੀਟ ਨੂੰ ਪੰਜਾਬ ਦੀ ਸਰਗਰਮ ਰਾਜਨੀਤੀ ਦੇ ਪੱਖ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। [caption id="attachment_278840" align="aligncenter" width="300"]Sukhbir Badal Parminder Singh Dhindsa Sangrur Announced candidate ਸੁਖਬੀਰ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਐਲਾਨਿਆ ਉਮੀਦਵਾਰ[/caption] ਆਮ ਆਦਮੀ ਪਾਰਟੀ ਵੱਲੋਂ ਪ੍ਰਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਚੋਣ ਪਿੜ ‘ਚ ਉਤਾਰਿਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕਰ ਕੇ ਸਰਗਰਮੀਆਂ ਸ਼ੁਰੂ ਕਰ ਦਿਤੀਆਂ ਹਨ ਪਰ ਕਾਂਗਰਸ ਵੱਲੋਂ ਅਜੇ ਆਪਣੇ ਉਮੀਦਵਾਰਾਂ ਬਾਰੇ ਪੱਤੇ ਖੋਲ੍ਹਣੇ ਬਾਕੀ ਹਨ।ਪਿਛਲੀਆਂ ਲੋਕ ਸਭਾ ਚੋਣਾਂ ਵਿਚ ਆਪ ਵੱਲੋਂ ਬਠਿੰਡਾ ਚੋਣ ਲੜਨ ਵਾਲੇ ਗਾਇਕ ਜੱਸੀ ਜਸਰਾਜ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਪਾਰਟੀ ਨੇ ਸੰਗਰੂਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। -PTCNews

Related Post