ਸੁਖਬੀਰ ਬਾਦਲ ਨੇ ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਕੀਤਾ ਨਿਯੁਕਤ

By  Shanker Badra April 30th 2018 05:31 PM

ਸੁਖਬੀਰ ਬਾਦਲ ਨੇ ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਕੀਤਾ ਨਿਯੁਕਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਮੈਂਬਰ ਐਸ.ਜੀ.ਪੀ.ਸੀ ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪਾਰਟੀ ਦੇ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।Sukhbir Badal Raghbir Singh Saharanmajra President District Khannaਇਹ ਐਲਾਨ ਸ. ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਸੰਤਾ ਸਿੰਘ ਉਮੈਦਪੁਰ,ਸ਼ਰਨਜੀਤ ਸਿੰਘ ਢਿੱਲੋਂ,ਈਸ਼ਰ ਸਿੰਘ ਮਿਹਰਬਾਨ ਅਤੇ ਰਣਜੀਤ ਸਿੰਘ ਤਲਵੰਡੀ ਅਤੇ ਹੋਰ ਸਥਾਨਕ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ।Sukhbir Badal Raghbir Singh Saharanmajra President District Khannaਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱÎਸਿਆ ਕਿ ਸੰਤਾ ਸਿੰਘ ਉਮੈਦਪੁਰੀ ਦੀਆਂ ਵਡਮੁੱਲੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਉਹਨਾਂ ਦੀ ਅਗਲੀ ਜਿੰਮੇਵਾਰੀ ਪ੍ਰਧਾਨ,ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦੀ ਤੈਅ ਕਰ ਲਈ ਜਾਵੇਗੀ।

-PTCNews

Related Post