ਸੇਵਾ ਮੁਕਤ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ

By  Shanker Badra April 4th 2019 02:33 PM -- Updated: April 4th 2019 06:00 PM

ਸੇਵਾ ਮੁਕਤ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸਾਬਕਾ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਨੂੰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ ਕੀਤਾ ਹੈ।

Sukhbir Badal Ravinder Singh and Ashwani Kumar Secretaries to SAD President ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ

ਇਹ ਦੋਵੇਂ ਅਧਿਕਾਰੀਆਂ ਸੰਵੇਦਨਸ਼ੀਲ ਅਹੁਦਿਆਂ ਉੱਤੇ ਸੇਵਾ ਨਿਭਾ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਦੋਹਾਂ ਨੇ ਸੂਬੇ ਦੀ ਬੜੀ ਕੁਸ਼ਲਤਾ ਨਾਲ ਸੇਵਾ ਕੀਤੀ ਹੈ।ਇਹ ਦੋਵੇਂ ਅਧਿਕਾਰੀ ਆਪਣੀ ਈਮਾਦਾਰੀ, ਦਲੇਰੀ ਅਤੇ ਜ਼ਮੀਨੀ ਪੱਧਰ ਤਕ ਲੋਕਾਂ ਨਾਲ ਰਾਬਤਾ ਰੱਖਣ ਲਈ ਜਾਣੇ ਜਾਂਦੇ ਹਨ।

Sukhbir Badal Ravinder Singh and Ashwani Kumar Secretaries to SAD President ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ

ਉਨ੍ਹਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਤੇ ਪੀਆਰਟੀਸੀ ਦੇ ਐਮਡੀ ਵਜੋਂ ਸੇਵਾ ਨਿਭਾਈ ਹੈ ਜਦਕਿ ਅਸ਼ਵਨੀ ਕੁਮਾਰ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਜੋਂ ਸੇਵਾ ਨਿਭਾਈ ਹੈ।

Sukhbir Badal Ravinder Singh and Ashwani Kumar Secretaries to SAD President ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਅਧਿਕਾਰੀ ਬੜੀ ਕੁਸ਼ਲਤਾ ਅਤੇ ਹਲੀਮੀ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ ਜਾਣੇ ਜਾਂਦੇ ਹਨ।ਉਹਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਦੋਵੇਂ ਅਧਿਕਾਰੀ ਆਪਣੀ ਇਸ ਨਵੀਂ ਭੂਮਿਕਾ ਵਿਚ ਮੇਰੇ ਲਈ ਮੱਦਦਗਾਰ ਸਾਬਿਤ ਹੋਣਗੇ।ਸਰਦਾਰ ਬਾਦਲ ਨੇ ਦੋਵੇਂ ਅਧਿਕਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਹਨਾਂ ਦਾ ਪਾਰਟੀ ਵਿਚ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ।

-PTCNews

Related Post