ਸੁਖਬੀਰ ਬਾਦਲ ਨੇ ਟਕਸਾਲੀ ਆਗੂਆਂ ਬਾਰੇ ਦਿੱਤਾ ਇਹ ਸੰਦੇਸ਼

By  Shanker Badra November 12th 2018 11:17 PM

ਸੁਖਬੀਰ ਬਾਦਲ ਨੇ ਟਕਸਾਲੀ ਆਗੂਆਂ ਬਾਰੇ ਦਿੱਤਾ ਇਹ ਸੰਦੇਸ਼:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਕਸਾਲੀ ਆਗੂਆਂ ਨੂੰ ਸੰਦੇਸ਼ ਦਿੱਤਾ ਹੈ।ਇਸ ਦੌਰਾਨ ਸੁਖਬੀਰ ਬਾਦਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜੇ ਉਹ ਵੀ ਪਾਰਟੀ ਦੇ ਖਿਲਾਫ ਜਾਣਗੇ ਤਾਂ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਸੁਭਾਵਕ ਹੈ ਪਾਰਟੀ ਸਭ ਤੋਂ ਉੱਪਰ ਹੈ ਤੇ ਸੁਪਰੀਮ ਹੈ।ਸੁਖਬੀਰ ਬਾਦਲ ਨੇ ਨਾਲ ਇਹ ਵੀ ਕਿਹਾ ਹੈ ਕਿ ਟਕਸਾਲੀ ਅਕਾਲੀ ਆਗੂਆਂ ਦਾ ਉਹ ਅੱਜ ਵੀ ਸਤਿਕਾਰ ਕਰਦੇ ਹਨ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਉਨ੍ਹਾਂ ਨੇ ਕਈ ਵਾਰ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਤੇ ਸਿਰ ਤੇ ਹੱਥ ਰੱਖ਼ਿਆ ਹੈ।

ਪੰਜਾਬ ਸਰਕਾਰ ਦੀ ਸਿੱਟ ਵੱਲੋਂ ਸੁਖਬੀਰ ਬਾਦਲ,ਪ੍ਰਕਾਸ਼ ਬਾਦਲ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਦੋਸ਼ੀ ਹਰ ਹਾਲਤ 'ਚ ਫੜੇ ਜਾਣੇ ਚਾਹੀਦੇ ਹਨ।ਇਸ ਦੇ ਲਈ ਉਹ ਕਿਤੇ ਵੀ ਜਾਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਉਹ ਚਾਹੁੰਦੇ ਨੇ ਕਿ ਦੋਸ਼ੀ ਫੜੇ ਜਾਣੇ ਚਾਹੀਦੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ਉਪਰ ਰਾਜਨੀਤੀ ਕਰ ਰਹੀ ਹੈ, ੳੁਨ੍ਹਾਂ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਦੋਸ਼ੀਆਂ ਨੂੰ ਫੜਨਾ ਚਾਹੀਦਾ ਹੈ।ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅੱਜ ਵੀ ਇਸ ਰਿਪੋਰਟ 'ਤੇ ਵਿਸ਼ਵਾਸ ਨਹੀਂ ਕਰਦੇ।

-PTCNews

Related Post