ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖ ਧਰਮ ਅਤੇ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ

By  Shanker Badra February 19th 2018 06:57 PM -- Updated: February 19th 2018 06:58 PM

ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖ ਧਰਮ ਅਤੇ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ੀ ਮਾਮਲਿਆਂ ਦੇ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਧਰਮ ਅਤੇ ਸਿੱਖਾਂ ਬਾਰੇ ਵਧੇਰੇ ਜਾਗਰੂਕਤਾ ਫੈਲਾਉਣ ਲਈ ਨਿਵੇਕਲੇ ਉਪਰਾਲੇ ਕਰਨ।ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖ ਧਰਮ ਅਤੇ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲਉਹਨਾਂ ਕਿਹਾ ਕਿ ਹਾਲ ਹੀ ਵਿਚ ਅਮਰੀਕਾ ਦੇ ਪਹਿਲੇ ਸਿੱਖ ਮੇਅਰ ਰਵਿੰਦਰ ਭੱਲਾ ਨੂੰ ਮਿਲੀਆਂ ਮੌਤ ਦੀਆਂ ਧਮਕੀਆਂ ਨੇ ਇਸ ਕਾਰਜ ਦੀ ਹੰਗਾਮੀ ਜਰੂਰਤ ਨੂੰ ਉਜਾਗਰ ਕਰ ਦਿੱਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਵਿਚਲੇ ਸਾਰੇ ਭਾਰਤੀ ਦੂਤਘਰ ਅਤੇ ਹਾਈ ਕਮਿਸ਼ਨ ਦੇ ਦਫਤਰ ਸਿੱਖ ਧਰਮ ਅਤੇ ਇਸ ਦੇ ਸਿਧਾਂਤਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਮਿਲਕੇ ਕੰਮ ਕਰ ਸਕਦੇ ਹਨ ਤਾਂ ਕਿ ਸਿੱਖਾਂ ਨੂੰ ਨਫਰਤੀ ਹਮਲਿਆਂ ਦਾ ਸ਼ਿਕਾਰ ਨਾ ਹੋਣਾ ਪਵੇ।ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖ ਧਰਮ ਅਤੇ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲਉਹਨਾਂ ਕਿਹਾ ਕਿ ਬੇਸ਼ੱਕ ਇਸ ਦਿਸ਼ਾ ਵਿਚ ਪਹਿਲਾਂ ਕਾਫੀ ਉਪਰਾਲੇ ਹੋਏ ਹਨ,ਪਰ ਲੱਗਦਾ ਹੈ ਕਿ ਅਜੇ ਹੋਰ ਯਤਨ ਕੀਤੇ ਜਾਣ ਦੀ ਲੋੜ ਹੈ,ਕਿਉਂਕਿ ਅਮਰੀਕਾ ਅੰਦਰ ਅਜੇ ਵੀ ਸਿੱਖਾਂ ਨੂੰ ਲੈ ਕੇ ਗਲਤਫਹਿਮੀਆਂ ਪਾਈਆਂ ਜਾ ਰਹੀਆਂ ਹਨ।ਅਕਾਲੀ ਦਲ ਵੀ ਇਸ ਕੰਮ ਵਾਸਤੇ ਆਪਣਾ ਯੋਗਦਾਨ ਪਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਕੱਟੜਪੰਥੀਆਂ ਦੀ ਵੀ ਨਿਖੇਧੀ ਕੀਤੀ,ਜਿਹਨਾਂ ਨੇ ਨਿਊਜਰਸੀ ਵਿਚ ਪੈਂਦੇ ਹੌਬਕੋਨ ਸਿਟੀ ਦੇ ਮੇਅਰ ਰਵਿੰਦਰ ਭੱਲਾ ਨੂੰ ਮੌਤ ਦੀਆਂ ਧਮਕੀਆਂ ਦਿੱਤੀਆਂ ਹਨ।ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖ ਧਰਮ ਅਤੇ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲਉਹਨਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਇਸ ਤੋਂ ਪਹਿਲਾਂ ਵੀ ਮੇਅਰ ਦੀ ਚੋਣ-ਮੁਹਿੰਮ ਦੌਰਾਨ ਭੱਲਾ ਬਾਰੇ 'ਅੱਤਵਾਦੀ' ਲਫਜ਼ ਵਰਤ ਕੇ ਉਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।ਉਹਨਾਂ ਕਿਹਾ ਕਿ ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਦੀ ਤੁਹਮਤਬਾਜ਼ੀ ਦੀ ਨਿਖੇਧੀ ਕਰਨ ਅਤੇ ਯਕੀਨੀ ਬਣਾਉਣ ਕਿ ਅਮਰੀਕੀ ਸਮਾਜ ਦਾ ਅਨਿੱਖੜ ਅੰਗ ਬਣ ਚੁੱਕੇ ਸਿੱਖਾਂ ਨੂੰ ਕਿਸੇ ਵੱਲੋਂ ਇਸ ਤਰ੍ਹਾਂ ਨਿਸ਼ਾਨਾ ਨਾ ਬਣਾਇਆ ਜਾਵੇ।

-PTCNews

Related Post