ਗਾਜ਼ੀਪੁਰ ਬਾਰਡਰ ਪਹੁੰਚੇ ਸੁਖਬੀਰ ਸਿੰਘ ਬਾਦਲ , ਕਿਹਾ ਖਿੱਚ ਲਿਆਏ ਰਾਕੇਸ਼ ਟਿਕੈਤ ਦੇ ਹੰਝੂ

By  Jagroop Kaur January 31st 2021 06:23 PM -- Updated: February 1st 2021 02:21 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ ਨੇੜੇ ਗਾਜ਼ੀਪੁਰ ਖੇਤਰ ਦਾ ਦੌਰਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਨੇੜੇ 10 ਮਿੰਟ ਲਈ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।Sukhbir Singh Badal met Farmer Leader Rakesh Tikait

ਹੋਰ ਪੜ੍ਹੋ :ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨੇ ਕਹੀ ਵੱਡੀ ਗੱਲ, ਕਿਸਾਨਾਂ ਨੇ ਦੱਸਿਆ ਆਪਣਾ ਫੈਸਲਾ
ਇਸ ਮੌਕੇ ਸੁਖਬੀਰ ਬਾਦਲ ਨੇ ਰਾਕੇਸ਼ ਟਿਕੈਤ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਰਾਕੇਸ਼ ਟਿਕੈਤ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਹੋਇਆ ਜਲ ਵੀ ਛਕਾਇਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਆਉਣਾ ਚਾਹੀਦਾ ਹੈ ਜਦੋਂ ਤੱਕ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਸਾਰੇ ਦੇਸ਼ ਦੇ ਕਿਸਾਨ ਇਸ ਮੁੱਦੇ ‘ਤੇ ਇਕੱਠੇ ਹਨ।Sukhbir Singh Badal reached Ghazipur Border ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਉਹਨਾਂ ਰਾਕੇਸ਼ ਟਿਕੈਤ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਅੱਗੇ ਆਉਣਾ ਚਾਹੀਦਾ ਹੈ | ਹੋਰ ਪੜ੍ਹੋ : 26 ਜਨਵਰੀ ਦੀ ਘਟਨਾ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ, ਤਿਰੰਗੇ ਦਾ ਅਪਮਾਨ ਦੇਖ ਕੇ ਦੇਸ਼ ਹੋਇਆ ਹੈ ਦੁਖੀ ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਮੌਜੂਦ ਸਨ।

Related Post