ਸੁਖਬੀਰ ਬਾਦਲ ਵੱਲੋਂ ਪਰਮਿੰਦਰ ਕੋਲਿਆਂਵਾਲੀ ਉੱਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

By  Joshi October 23rd 2017 07:28 PM

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ Sukhbir Badal ਨੇ ਅੱਜ ਅਕਾਲੀ ਦਲ ਮੁਕਤਸਰ ਦੇ ਜ਼ਿਲ•ਾ ਪ੍ਰਧਾਨ ਅਤੇ ਪਾਰਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ Parminder Kolianwali ਦੇ ਬੇਟੇ ਪਰਮਿੰਦਰ ਸਿੰਘ ਕੋਲਿਆਂਵਾਲੀ ਉੱਤੇ ਲੰਘੀ ਰਾਤ ਕਾਂਗਰਸੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਕਾਂਗਰਸੀ ਹਕੂਮਤ ਤਹਿਤ ਪੰਜਾਬ ਅੰਦਰ ਪੈਦਾ ਹੋਏ ਜੰਗਲ ਰਾਜ ਦੇ ਲੱਛਣ ਹਨ।

Sukhbir Badal walo Parminder Kolianwali ute hoye katlana hamle d nikhediਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਅਕਾਲੀ ਆਗੂਆਂ ਅਤੇ ਵਰਕਰਾਂ ਉੱਤੇ ਹਮਲੇ ਹੋਣੇ ਸ਼ੁਰੂ ਹੋ ਗਏ ਸਨ ਅਤੇ ਇਹ ਬਿਨਾਂ ਰੋਕ ਟੋਕ ਤੋਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਕੋਲਿਆਂਵਾਲੀ ਦੇ ਬੇਟੇ ਵੱਲੋਂ ਆਪਣੀ ਜਾਨ ਨੂੰ ਖਤਰੇ ਸੰਬੰਧੀ ਸੂਬੇ ਦੀ ਪੁਲਿਸ ਨੂੰ ਵਾਰ ਵਾਰ ਕੀਤੀਆਂ ਬੇਨਤੀਆਂ ਦੇ ਬਾਵਜੂਦ ਉਸ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ।

ਕਾਂਗਰਸ ਸਰਕਾਰ ਨੂੰ ਸੂਬੇ ਅੰਦਰ ਚੱਲ ਰਹੀਆਂ ਬਦਲੇਖੋਰੀ ਦੀਆਂ ਘਟਨਾਵਾਂ ਨੂੰ ਠੱਲ• ਪਾਉਣ ਲਈ ਲੋੜੀਂਦੀ ਸਿਆਸੀ ਇੱਛਾ-ਸ਼ਕਤੀ ਦਾ ਮੁਜ਼ਾਹਰਾ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੰਬਲੀ ਚੋਣਾਂ ਤੋਂ ਤੁਰੰਤ ਮਗਰੋਂ ਗੁਰਦਾਸਪੁਰ ਵਿਚ ਅਕਾਲੀ ਆਗੂ ਗੁਰਬਚਨ ਸਿੰਘ ਖਾਲਸਾ ਦੇ ਕਤਲ ਤੋਂ ਲੈ ਕੇ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਚੱਲਦਾ ਆ ਰਿਹਾ ਹੈ। ਉਸ ਘਟਨਾ ਤੋਂ ਬਾਅਦ ਖੇਮਕਰਨ, ਮਾਨਸਾ, ਫਿਰੋਜ਼ਪੁਰ ਅਤੇ ਮਾਨਸਾ ਸਮੇਤ ਕਿੰਨੀਆਂ ਥਾਵਾਂ ਉਤੇ ਅਕਾਲੀ ਆਗੂਆਂ ਦੇ ਕਤਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਵੱਖ ਵੱਖ ਥਾਵਾਂ ਉੱਤੇ ਅਕਾਲੀ ਵਰਕਰਾਂ ਉੱਤੇ ਹਮਲੇ ਹੋਏ ਹਨ। ਬਹੁਤ ਸਾਰੇ ਵਰਕਰਾਂ ਨੂੰ ਨਿਰਵਸਤਰ ਅਤੇ ਛੇੜਖਾਨੀ ਕਰਕੇ ਅਪਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਸਰਪੰਚਾਂ ਅਤੇ ਕੌਂਸਲਰਾਂ ਨੂੰ ਕਾਂਗਰਸੀ ਪਾਲੇ ਵਿਚ ਲਿਆਉਣ ਵਾਸਤੇ ਉਹਨਾਂ ਖ਼ਿਲਾਫ ਝੂਠੇ ਕੇਸ ਮੜ•ੇ ਜਾ ਰਹੇ ਹਨ।

Sukhbir Badal walo Parminder Kolianwali ute hoye katlana hamle d nikhediਇਹ ਕਹਿੰਦਿਆਂ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੁਆਰਾ ਸ਼ੁਰੂ ਕੀਤੇ ਗੁੰਡਾਰਾਜ ਨੇ ਸਮਾਜ-ਵਿਰੋਧੀ ਅਤੇ ਰਾਸ਼ਟਰ-ਵਿਰੋਧੀ ਅਨਸਰਾਂ ਦੇ ਹੌਂਸਲੇ ਵਧਾ ਦਿੱਤੇ ਹਨ। ਉਹਨਾਂ ਕਿਹਾ ਕਿ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਲਈ ਸੂਬੇ ਅੰਦਰ ਕਿੰਨੇ ਹੀ ਕਤਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਲੁਧਿਆਣਾ ਵਿਚ ਪਾਦਰੀ ਸੁਲਤਾਨ ਮਸੀਹ ਦਾ ਕਤਲ ਹੋ ਗਿਆ ਸੀ ਅਤੇ ਹਾਲ ਹੀ ਵਿਚ ਆਰਐਸਐਸ ਆਗੂ ਰਵਿੰਦਰ ਗੋਸਾਂਈ ਦਾ ਵੀ ਲੁਧਿਆਣਾ ਵਿਖੇ ਕਤਲ ਕਰ ਦਿੱਤਾ ਗਿਆ ਸੀ।

—PTC News

Related Post