ਸੁਖਬੀਰ ਬਾਦਲ ਦੀ ਸਰਕਾਰੀ ਅਧਿਕਾਰੀਆਂ ਨੂੰ ਖੁੱਲ੍ਹੀ ਚੇਤਾਵਨੀ, ਜੇ ਕੀਤੀ ਧੱਕੇਸ਼ਾਹੀ ਤਾਂ ਦੇਣਾ ਪਵੇਗਾ ਹਿਸਾਬ

By  Jagroop Kaur February 5th 2021 08:33 PM -- Updated: February 5th 2021 08:43 PM

ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗਿੱਦੜਬਾਹਾ ਦੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਅਕਾਲੀ ਦਲ ਨਾਲ ਸਬੰਧਿਤ ਐੱਮ.ਸੀ. ਦੇ ਦੋ ਉਮੀਦਵਾਰਾਂ ਦੇ ਪਰਚੇ ਰੱਦ ਕਰਨ ਦੇ ਰੋਸ ’ਚ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਮੌਕੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਅਕਾਲੀ ਆਗੂ ਸੰਨੀ ਢਿੱਲੋਂ ਨੇ ਸੁਖਬੀਰ ਬਾਦਲ ਨੂੰ ਹਲਕਾ ਵਿਧਾਇਕ ਦੀ ਸ਼ਹਿ ’ਤੇ ਸਥਾਨਕ ਡੀ.ਐੱਸ.ਪੀ. ਕੇ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਅਤੇ ਵਰਕਰਾਂ ਨੂੰ ਧਮਕਾਉਣ ਦੀ ਜਾਣਕਾਰੀ ਦਿੱਤੀ ਅਤੇ ਦੋਸ਼ ਲਗਾਇਆ ਕਿ ਡੀ.ਐੱਸ.ਪੀ. ਇਕ ਕਾਂਗਰਸੀ ਆਗੂ ਵਾਂਗ ਕੰਮ ਕਰ ਰਿਹਾ ਹੈ|

May be an image of 13 people, beard and people standing

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ ‘ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

ਢਿੱਲੋਂ ਨੇ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਐੱਮ.ਸੀ. ਚੋਣਾਂ ’ਚ ਹਾਰ ਤੋਂ ਡਰ ਐੱਸ.ਡੀ.ਐੱਮ. ’ਤੇ ਵਾਰ-ਵਾਰ ਦਬਾਅ ਪਾ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਰਿਹਾ ਹੈ। ਇਥੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਮਗਰੋਂ ਅਬੋਹਰ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਵਾਰ ਅਸੀਂ ਸੂਬੇ ਵਿਚ ਸਰਕਾਰ ਬਣਾ ਲਈ ਤਾਂ ਫਿਰ ਅਸੀਂ ਵਿਰੋਧੀ ਧਿਰ ਖਿਲਾਫ ਦਰਜ ਕੀਤੇ ਝੂਠੇ ਕੇਸਾਂ ਦੀ ਜਾਂਚ ਕਰਵਾਵਾਂਗੇ ਅਤੇ ਉਹਨਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਾਂਗੇ ਜਿਹਨਾਂ ਨੇ ਕਾਂਗਰਸੀਆ ਗੂਆਂ ਤੇ ਵਿਧਾਇਕਾਂ ਦੇ ਕਹਿਣ ’ਤੇ ਨਿਯਮ ਭੰਗ ਕੀਤੇ ਹਨ।

May be an image of 17 people, people standing, people sitting, outdoors and crowd

ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਫੁੱਟਬਾਲਰ JuJu Smith-Schuster ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਕਾਲੀ ਦਲ ਨਾਲ ਕਿੜ ਕੱਢਣ ਲਈ ਸਥਾਨਕ ਪੁਲਿਸ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਕਾਨੂੰਨ ਤੋੜਨ ਲਈ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਲਈ ਗਲਤ ਹੱਥਕੰਡੇ ਵਰਤ ਰਿਹਾ ਹੈ ਕਿਉਂਕਿ ਉਸ ਕੋਲ ਕਾਰ ਗੁਜ਼ਾਰੀ ਦੇ ਨਾਂ ’ਤੇ ਵਿਖਾਉਣ ਲਈ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਵੜਿੰਗ ਜਾਣਦਾ ਹੈ ਕਿ ਉਸਨੇ ਲੋਕਾਂ ਲਈ ਕੁਝ ਨਹੀਂ ਕੀਤਾ ਤੇ ਇਸ ਲਈ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਆਉਂਦੀਆਂ ਚੋਣਾਂ ਗਲਤ ਤਰੀਕੇ ਜਿੱਤਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਿਹਾ ਹੈ।ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨਾਲ ਜੁੜੇ ਸ਼ੈਲਰਾਂ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਕਿਉਂਕਿ ਇਹਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਇਹ ਆਪਣੇ ਕੰਮਕਾਜ ਬੰਦ ਕਰ ਦੇਣ। ਉਹਨਾਂ ਕਿਹਾ ਕਿ ਲੋਕ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਣਗੇ ਤੇ ਉਹ ਵੜਿੰਗ ਨੂੰ ਸਬਕ ਸਿਖਾਉਣ ਲਈ ਦ੍ਰਿੜ੍ਹ ਸੰਕਲਪ ਹਨ।

ਉਹਨਾਂ ਨੇ ਸੁਬਾ ਚੋਣ ਕਮਿਸ਼ਨ ਨੂੰ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਚੋਣਾਂ ਵਿਚ ਗਲਤ ਹੱਥਕੰਡੇ ਅਪਣਾਉਣ ਦਾ ਨੋਟਿਸ ਲਵੇ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਾਰਵਾਈ ਕਰੇ। ਉਹਨਾਂ ਨੇ ਚੋਣ ਕਮਿਸ਼ਨ ਨੂੰ ਇਹ ਵੀ ਕਿਹਾ ਕਿ ਉਹ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਲਬ ਕਰਨ। ਪਾਰਟੀ ਦੇ ਹਲਕੇ ਦੇ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਸਾਰੀਆਂ 17 ਸੀਟਾਂ ’ਤੇ ਡਟ ਕੇ ਲੜਾਈ ਲੜੇਗਾ ਤੇ ਸਾਰੀਆਂ ਸੀਟਾਂ ਜਿੱਤੇਗਾ|

Related Post