ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ 

By  Shanker Badra October 1st 2020 10:27 PM -- Updated: October 1st 2020 10:48 PM

ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ :ਮੁੱਲਾਂਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿਲਾਂ ਖਿਲਾਫ਼ ਅੱਜ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ। ਖੇਤੀ ਬਿਲਾਂ ਖਿਲਾਫ਼ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਪੰਜਾਬ ਦੇ ਵੱਖ -ਵੱਖ ਹਿਸਿਆਂ ਹੁੰਦਾ ਹੋਇਆ ਮੁਲਾਂਪੁਰ ਪਹੁੰਚਿਆ ਹੈ। ਜਦੋਂ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾਮੁਲਾਂਪੁਰ ਪਹੁੰਚਿਆ ਤਾਂ ਪੁਲਿਸ ਨੇ ਰੋਕ ਲਿਆ।

ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ

ਇਸ ਦੌਰਾਨ ਜਦੋਂ ਕਾਫ਼ਲਾ ਚੰਗੀਗੜ੍ਹ ਲਈ ਅੱਗੇ ਵੱਧਣ ਲੱਗਾ ਤਾਂ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ

ਮੁੱਲਾਂਪੁਰ ਬਾਰਡਰ 'ਤੇ ਪਹੁੰਚਣ 'ਤੇ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਧੱਕੇ ਦਾ ਵਿਰੋਧ ਜਤਾਇਆ। ਇਸ ਮੌਕੇ 'ਇੱਕੋ ਨਾਅਰਾ ਕਿਸਾਨ ਪਿਆਰਾ' ਦੇ ਨਾਅਰੇ ਨਾਲ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਜੱਗ ਜਾਹਿਰ ਕੀਤਾ ਹੈ।

ਮੁੱਲਾਂਪੁਰ ਵਿਖੇਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ੀਰਕਪੁਰ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਗਿਆ ਹੈ। ਇਸ ਦੌਰਾਨ ਪੁਲਿਸ ਨੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਸਣੇ ਬੀਬੀਆਂ 'ਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਲਾਠੀਚਾਰਜ, ਕਈ ਆਗੂ ਗ੍ਰਿਫ਼ਤਾਰ

ਦੱਸ ਦੇਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਹੈ।

-PTCNews

Related Post