ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

By  Shanker Badra February 24th 2021 01:10 PM

ਚੰਡੀਗੜ੍ਹ : ਪੰਜਾਬੀ ਗਾਇਕੀ ਦੇ 'ਬਾਬਾ ਬੋਹੜ' ਵਜੋਂ ਜਾਂਦੇ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਅਤੇ ਲਿਖਿਆ, ''ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਨੁਕਸਾਨ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਲਈ ਅਰਦਾਸ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

Sukhbir Singh Badal and Captain Amarinder Singh on Sardool Sikander Death ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਫੋਰਟਿਸ ਹਸਪਤਾਲ 'ਚ ਹੋਇਆ ਦਿਹਾਂਤ

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਅਤੇ ਲਿਖਿਆ, ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਸ ਨੂੰ ਹਾਲ ਹੀ ਵਿੱਚ  ਕੋਵਿਡ -19 ਨਾਲ ਦਾ ਉਸਦਾ ਇਲਾਜ ਚੱਲ ਰਿਹਾ ਸੀ। ਅੱਜ ਪੰਜਾਬੀ ਸੰਗੀਤ ਦੀ ਦੁਨੀਆਂ ਗਰੀਬ ਹੈ। ਉਸ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ।

Sukhbir Singh Badal and Captain Amarinder Singh on Sardool Sikander Death ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਮਸ਼ਹੂਰ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦਾ ਅੱਜਮੁਹਾਲੀ ਦੇ ਫੇਜ਼- 8 ਵਿਖੇ ਫੋਰਟਿਸ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸੀ ਤੇ ਅੱਜ ਦਿਹਾਂਤ ਹੋ ਗਿਆ ਹੈ। ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਕਿਡਨੀ ਫੇਲ ਹੋ ਗਈ , ਸ਼ੂਗਰ ਵੀ ਵੱਧ ਗਈ ਸੀ।

Sardool Sikander Death: His wife donated him kidney ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾਦੱਸ ਦੇਈਏ ਕਿ ਸਰਦੂਲ ਸਿਕੰਦਰ ਨੇ ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਿੰਘੁ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਅਜਿਹੀ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ। ਸਰਦੂਲ ਸਿਕੰਦਰ ਦੀ ਅਵਾਜ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਹੈ।

-PTCNews

Related Post