ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra November 18th 2020 11:06 AM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਹ ਵੀ ਪੜ੍ਹੋ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ ਅਹਿਮ ਮੀਟਿੰਗ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਜੇਪੀ ਨੱਡਾ ਦੇ ਪੰਜਾਬ ਦੌਰੇ ਬਾਰੇ ਕਿਹਾ ਕਿ ਇੱਥੇ ਕੋਈ ਵੀ ਆ ਸਕਦਾ ਹੈ ਪਰ ਘੱਟੋ- ਘੱਟ ਪੰਜਾਬ ਕਮੇਟੀ ਨੂੰ ਤਾਂ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ ,ਲੈਕਚਰ ਦੇਣ ਦੀ ਜ਼ਰੂਰਤ ਨਹੀਂ ਹੈ।

Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੇ ਨਾਲ ਹੀ ਭਾਜਪਾ ਵੱਲੋਂ ਪੰਜਾਬ ਵਿੱਚ 117 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲੰਡਨ ਬਾਰੇ ਕਿਹਾ ਕਿ ਉਨ੍ਹਾਂ ਦਾ ਹੱਕ ਹੈ ਪਰ ਸਾਡੇ ਲਈ ਭਾਜਪਾ ਕੋਈ ਚਣੋਤੀ ਨਹੀਂ ਹੈ ,ਕਿਉਂਕਿ ਪੰਜਾਬੀ ਜਾਣਦੇ ਹਨ ਕਿ ਉਨ੍ਹਾਂ ਦੀ ਅਸਲੀ ਪਾਰਟੀ ਕਿਹੜੀ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਕਈ ਪਾਰਟੀਆਂ ਨੂੰ ਨਿਕਾਰਿਆ ਹੈ।

Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਵਿਗੜਦੇ ਹਾਲਾਤਾਂ ਬਾਰੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਲੀਡਰਸ਼ਿਪ ਸੰਕਟ ਹੈ ਤੇ ਰਾਹੁਲ ਨੂੰ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਉਸਨੂੰ ਕੁਰਸੀ 'ਤੇ ਧੱਕੇ ਨਾਲ ਬਿਠਾਇਆ ਹੋਵੇ।ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਬਿਲਕੁੱਲ ਖ਼ਤਮ ਹੈ।

-PTCNews

Related Post