ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ   

By  Shanker Badra December 13th 2019 10:45 AM

ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ, 2019 ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਅੱਜ ਸਮੁੱਚੀ ਲੀਡਰਸ਼ਿਪ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Sukhbir Singh Badal And Harsimrat Kaur Badal At Sri Darbar Sahib Amritsar ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

Sukhbir Singh Badal And Harsimrat Kaur Badal At Sri Darbar Sahib Amritsar ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਮੌਜੂਦ ਸਨ।

Sukhbir Singh Badal And Harsimrat Kaur Badal At Sri Darbar Sahib Amritsar ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪਵੱਲੋਂਸ੍ਰੀ ਦਰਬਾਰ ਸਾਹਿਬ ਵਿਖੇ ਜੋੜਿਆਂ ਤੇ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀਦੇ 100 ਸਾਲ ਪੂਰੇ ਹੋ ਜਾਣ 'ਤੇ ਸਥਾਪਨਾ ਦਿਵਸ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ।

-PTCNews

Related Post