ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra January 1st 2021 01:30 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।  ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

Sukhbir Singh Badal and Harsimrat Kaur Badal at Sri Harmandir Sahib ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਨਵਾਂ ਸਾਲ   

ਉਨ੍ਹਾਂ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈਕੇ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਸਾਲ ਵਿਨਾਸ਼ਕਾਰੀ ਰਿਹਾ ਹੈ ,ਜਿਸ ਨੇ ਕਈ ਕੀਮਤੀ ਜ਼ਿੰਦਗੀਆਂ ਖੋਹ ਲਈਆਂ ਹਨ। ਕਿਸਾਨ ਵੀ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਕਰਨੀਆਂ ਚਾਹੀਦੀਆਂ ਹਨ। ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਵਪਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

Sukhbir Singh Badal and Harsimrat Kaur Badal at Sri Harmandir Sahib ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈਕੇ ਆਵੇ। ਅਸੀਂ ਅਰਦਾਸ ਕਰਦੇ ਹਾਂ ਕਿ ਕੋਰੋਨਾ ਤੋਂ ਲੋਕਾਂ ਨੂੰ ਨਿਜਾਤ ਮਿਲੇ। ਉਨ੍ਹਾਂ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਦੇਸ਼ 'ਚ ਬਹੁਤ ਵੱਡਾ ਸੰਕਟ ਹੈ। ਜੋ ਦੇਸ਼ ਦਾ ਅੰਨਦਾਤਾ ਹੈ ਉਹ ਏਨੀ ਠੰਡ 'ਚ ਸੰਘਰਸ਼ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਤਾਂ ਕਿ ਸਾਰੇ ਆਪਣੇ ਘਰਾਂ ਨੂੰ ਪਰਤ ਸਕਣ। ਵਾਹਿਗੁਰੂ ਇਸ ਨਵੇਂ ਸਾਲ 'ਚ ਉਨ੍ਹਾਂ ਨੂੰ ਜ਼ਰੂਰ ਕਾਮਯਾਬੀ ਬਖਸ਼ਣ।

Sukhbir Singh Badal and Harsimrat Kaur Badal at Sri Harmandir Sahib ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁਖਬੀਰ ਸਿੰਘ ਬਾਦਲ , ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਅਕਾਲੀ ਲੀਡਰਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ 'ਤੇ ਦੁੱਖਜਤਾਇਆ ਹੈ।

-PTCNews

Related Post