ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra September 24th 2020 12:57 PM -- Updated: September 24th 2020 01:26 PM

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ:ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।

https://www.facebook.com/ptcnewsonline/posts/3532619396758104

ਇਸ ਦੌਰਾਨ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੌਜੂਦ ਸਨ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਸ਼ੀਰਵਾਦ ਲੈ ਕੇ ਕਿਸਾਨਾਂ ਲਈ ਲੜਾਈ ਲੜਨਗੇ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਇਹ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਦੇਣਾ ਕਿਸਾਨ ਹਿੱਤਾਂ 'ਤੇ ਡਾਕਾ ਹੈ।

-PTCNews

Related Post