ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ “ਬੰਦੀ ਛੋੜ ਦਿਵਸ” ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

By  Jagroop Kaur November 14th 2020 09:29 AM -- Updated: November 14th 2020 09:36 AM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬੰਦੀ ਛੋੜ ਦਿਵਸ ਮੌਕੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ''ਛੇਵੇਂ ਸਤਿਗੁਰੂ, ਮੀਰੀ ਪੀਰੀ ਦੇ ਮਾਲਕ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰੇਰਨਾਦਾਇਕ ਇਤਿਹਾਸ ਦੀ ਸਾਂਝ ਵਾਲੇ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਸਨਿਮਰ ਅਰਦਾਸ ਹੈ ਕਿ 'ਬੰਦੀ ਛੋੜ ਦਾਤਾਰ' ਜੀ ਮਿਹਰਾਂ ਦਾ ਮੀਂਹ ਵਰਸਾਉਣ ਤੇ ਸਰਬੱਤ ਸੰਗਤ ਦੇ ਸੰਕਟ ਦੂਰ ਕਰਕੇ ਖੁਸ਼ੀਆਂ ਨਾਲ ਝੋਲੀਆਂ ਭਰਨ।''

ਜ਼ਿਕਰ ਏ ਖਾਸ ਹੈ ਕਿ 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਲਿਆਏ ਸਨ।ਉਹਨਾਂ ਦੇ ਇਥੇ ਪਹੁੰਚਣ ਦੀ ਯਾਦ ‘ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ, ਜੋ ਹਰ ਸਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

-PTC News

 

Related Post