ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

By  Shanker Badra September 18th 2020 07:31 PM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ.ਪੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ 'ਅੰਨਦਾਤਾ' ਪ੍ਰਤੀ ਫਰਜ਼ ਪੂਰਾ ਕਰਨ ਵਾਸਤੇ ਤਾਕਤ ਦੇਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਗੇ। ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਹੋਵੇਗੀ।

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ   

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਤੇ ਬਠਿੰਡਾ ਦੇ ਮੈਂਬਰ ਪਾਰਲੀਮੈਂਟ 21 ਸਤੰਬਰ ਨੂੰ ਸਵੇਰੇ 11.00 ਵਜੇ ਸ੍ਰੀ ਦਰਬਾਰ ਸਾਹਬਿ ਪੁੱਜਣਗੇ। ਉਹਨਾਂ ਦਾ ਮੰਨਣਾ ਹੈ ਕਿ ਅਕਾਲ ਪੁਰਖ ਨੇ ਹੀ ਉਹਨਾਂ ਨੂੰ 'ਤਾਕਤ' ਬਖ਼ਸ਼ੀ ਜਿਸਦੀ ਬਦੌਲਤ ਉਹ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਆਵਾਜ਼ ਬੁਲੰਦ ਕਰਨ ਵਿਚ ਕਾਮਯਾਬ ਹੋਏ ਤੇ ਅਕਾਲੀ ਦਲ ਨੇ ਦੇਸ਼ ਦੇ ਕਿਸਾਨਾਂ ਲਈ ਡੱਟ ਕੇ ਸਟੈਂਡ ਲਿਆ।

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ   

ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਦੋਵੇਂ 'ਅਰਦਾਸ' ਕਰਨਗੇ ਅਤੇ ਕਿਸਾਨ ਭਾਈਚਾਰੇ ਲਈ ਡੱਟਣ ਦਾ ਦ੍ਰਿੜ ਸੰਕਲਪ ਤੇ ਵਚਨਬੱਧਤਾ ਨੂੰ ਦੁਹਰਾਉਣਗੇ ਤੇ ਆਪਣੇ ਆਪ ਨੂੰ ਇਹਨਾਂ ਦੀ ਸੇਵਾ ਲਈ ਸਮਰਪਿਤ ਕਰਨਗੇ। ਉਹ ਪੰਥ ਅਤੇ ਪੰਜਾਬ ਦੀ ਚੜਦੀਕਲਾ ਲਈ ਵੀ ਅਰਦਾਸ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਮੀਰ ਤੇ ਸ਼ਾਨਾਮੱਤੇ ਵਿਰਸੇ ਨੂੰ ਬੁਲੰਦ ਰੱਖਣ ਦਾ ਨਿਮਾਣੇ ਹੋ ਕੇ ਇਕਰਾਰ ਵੀ ਕਰਨਗੇ।

-PTCNews

Related Post