ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼

By  Shanker Badra April 26th 2019 09:12 AM -- Updated: April 26th 2019 09:18 AM

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ ਜਦਕਿ ਉਹਨਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਨਾਮਜ਼ਦਗੀ ਕਾਗਜ਼ ਬਠਿੰਡਾ ਵਿਖੇ ਦੁਪਹਿਰ ਇੱਕ ਵਜੇ ਦਾਖ਼ਲ ਕਰਨਗੇ।

Sukhbir Singh Badal and Harsimrat Kaur Badal today filed Nomination paper ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।ਇਸ ਦੌਰਾਨ ਬੀਬੀ ਜਗੀਰ ਕੌਰ ਵੀ ਪਹੁੰਚੇ ਸਨ।

Sukhbir Singh Badal and Harsimrat Kaur Badal today filed Nomination paper ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਪਹੁੰਚ ਕੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਰਹੀ ਆਪਣੀ ਨੂੰਹ ਰਾਣੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਆਸ਼ੀਰਵਾਦ ਦੇਣਗੇ।

-PTCNews

Related Post