ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

By  Shanker Badra November 28th 2021 04:26 PM -- Updated: November 28th 2021 04:51 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 4 ਹੋਰ ਉਮੀਦਵਾਰ ਐਲਾਨੇ ਹਨ।

ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ , ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਸਿੰਘ ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਇਸ ਤੋਂ ਪਹਿਲਾਂ ਹਲਕਾ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਪਟਿਆਲਾ ਸ਼ਹਿਰੀ ਤੋਂ ਹਰਪਾਲ ਜੁਨੇਜਾ , ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) , ਸੁਜਾਨਪੁਰ ਤੋਂ ਰਾਜ ਕੁਮਾਰ ਗੁਪਤਾ, ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ, ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੇ ਨਾਲ ਗਠਜੋੜ ਵਿੱਚ 97 ਸੀਟਾਂ ਦੇ ਆਪਣੇ ਹਿੱਸੇ ਵਿੱਚੋਂ ਹੁਣ ਤੱਕ 87 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਮਲੇਰਕੋਟਲਾ ਤੋਂ ਇਸ ਵਾਰ ਯੂਨਿਸ ਮਹੁੰਮਦ ਦੀ ਟਿਕਟ ਕੱਟੀ ਗਈ ਹੈ।

-PTCNews

Related Post