ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

By  Shanker Badra August 27th 2021 01:36 PM -- Updated: August 27th 2021 02:11 PM

ਬਾਘਾਪੁਰਾਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦਾ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਐਲਾਨਿਆ ਹੈ। ਇਸ ਦੌਰਾਨ ਪੰਡਾਲ ਵਿਚ ਹਾਜ਼ਿਰ ਲੋਕਾਂ ਨੇ ਵੀ ਹੱਥ ਖੜੇ ਕਰਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਹਲਕਾ ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਣ ਲਈ ਸਹਿਮਤੀ ਦਿੱਤੀ ਹੈ।

ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੋਟਰਸਾਈਕਲ ਰੈਲੀ ਨਾਲ ਮੋਗਾ ਜ਼ਿਲੇ ਦੇ ਬਾਘਾਪੁਰਾਣਾ ਹਲਕੇ ਦੀ ਦਾਣਾ ਮੰਡੀ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।

ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਦੀ ਲੜਾਈ ਲੜਨ ਵਾਲੀ ਸਭ ਤੋਂ ਵੱਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖ਼ਜ਼ਾਨਾ ਖ਼ਾਲੀ ਨਹੀਂ , ਬਲਕਿ ਕਾਂਗਰਸ ਦੀ ਨੀਅਤ ਖ਼ਾਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਸਰਕਾਰ ਆਉਣ 'ਤੇ ਕਾਲੇ ਖੇਤੀ ਕ਼ਾਨੂਨ ਰੱਦ ਕਰਾਂਗੇ।

ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਕਿਉਂਕਿ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਮੌਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਅਤੇ ਵੱਡੇ-ਵੱਡੇ ਵਾਅਦੇ ਕੀਤੇ ,ਜਿਹਨਾਂ ਵਿਚ ਘਰ -ਘਰ ਨੌਕਰੀ ਤੇ ਕਿਸਾਨਾਂ ਲਈ ਪੂਰਨ ਕਰਜ਼ਾ ,ਸਮਾਰਟ ਫ਼ੋਨ ਸਮੇਤ ਹੋਰ ਸ਼ਾਮਲ ਸਨ।

ਬਾਘਾਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਹੋਣਗੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ , ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ , ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

-PTCNews

Related Post