ਸ਼ਹੀਦ ਗੁਰਵਿੰਦਰ ਸਿੰਘ ਦੇ ਪਿੰਡ ਤੋਲਾਵਾਲ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ

By  Shanker Badra June 19th 2020 02:20 PM -- Updated: June 19th 2020 02:26 PM

ਸ਼ਹੀਦ ਗੁਰਵਿੰਦਰ ਸਿੰਘ ਦੇ ਪਿੰਡ ਤੋਲਾਵਾਲ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ:ਸੰਗਰੂਰ : ਭਾਰਤ-ਚੀਨ ਸਰਹੱਦ 'ਤੇ ਲੱਦਾਖ ਦੀ ਗਲਵਾਨ ਘਾਟੀ 'ਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਦੌਰਾਨ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਸੈਨਿਕ ਗੁਰਬਿੰਦਰ ਸਿੰਘ ਸ਼ਹੀਦ ਹੋ ਗਿਆ ਹੈ। ਸ਼ਹੀਦ ਗੁਰਬਿੰਦਰ ਸਿੰਘ ਤਿੰਨ ਭੈਣ-ਭਰਾਵਾਂ 'ਚੋਂ ਸਭ ਤੋਂ ਛੋਟਾ ਸੀ। ਗੁਰਵਿੰਦਰ ਸਿੰਘ ਦੀ ਪਿੰਡ ਉਭਾਵਾਲ ਵਿਖੇ ਮੰਗਣੀ ਹੋਈ ਸੀ ਅਤੇ ਜਲਦ ਹੀ ਉਸ ਦਾ ਵਿਆਹ ਹੋਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਗਿਆ ਹੈ।

ਇਸ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਸ਼ਹੀਦ ਹੋਏ ਸਿਪਾਹੀ ਗੁਰਵਿੰਦਰ ਸਿੰਘ ਦੇ ਜੱਦੀ ਪਿੰਡ ਤੋਲਾਵਾਲ ਵਿਖੇ ਉਨ੍ਹਾਂ ਦੇ ਘਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਪਹੁੰਚੇ ਹਨ। ਜਾਣਕਾਰੀ ਅਨੁਸਾਰ ਸ਼ਹੀਦ ਦੀ ਮ੍ਰਿਤਕ ਦੇਹ ਕੁੱਝ ਦੇਰ ਬਾਅਦ ਪਿੰਡ ਪੁੱਜੇਗੀ ਤੇ ਉਪਰੰਤ ਸਸਕਾਰ ਕੀਤਾ ਜਾਵੇਗਾ।

Sukhbir Singh Badal arrives at Tolawal village of Shaheed Gurwinder Singh ਸ਼ਹੀਦ ਗੁਰਵਿੰਦਰ ਸਿੰਘ ਦੇ ਪਿੰਡ ਤੋਲਾਵਾਲ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ

ਸ਼ਹੀਦ ਗੁਰਵਿੰਦਰ ਸਿੰਘ 24 ਮਾਰਚ 2018 ਨੂੰ ਪੰਜਾਬ ਰੈਜੀਮੈਂਟ 'ਚ ਭਰਤੀ ਹੋਇਆ ਸੀ। ਸ਼ਹੀਦ ਗੁਰਵਿੰਦਰ ਸਿੰਘ ਦੇ ਪਿਤਾ ਲਾਭ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਪਰਿਵਾਰ ਚ ਸਭ ਤੋਂ ਛੋਟਾ ਹੋਣ ਕਾਰਨ ਬੜੇ ਚਾਵਾਂ ਅਤੇ ਲਾਡਾ ਨਾਲ ਪਾਲਿਆ ਗਿਆ ਸੀ। ਉਸ ਦੀ ਸ਼ੁਰੂ ਤੋਂ ਹੀ ਦੇਸ਼ ਦੀ ਸੇਵਾ ਕਰਨ ਦੀ ਇੱਛਾ ਸੀ ਅਤੇ ਉਹ ਢਾਈ ਸਾਲ ਪਹਿਲਾਂ ਹੀ ਫੌਜ 'ਚ ਭਰਤੀ ਹੋਇਆ ਸੀ।

ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਿਲਵਾਨ ਘਾਟੀ ਵਿਚ ਐਤਵਾਰ ਰਾਤ ਨੂੰ ਭਾਰਤ ਅਤੇ ਚੀਨ ਦੇ ਸੈਨਿਕਾ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ ਵੀ 20 ਫ਼ੌਜੀ ਸ਼ਹੀਦ ਹੋ ਗਏ ਹਨ। ਇਸ ਦੇ ਇਲਾਵਾ ਗੁਰਦਾਸਪੁਰ ਦਾ ਵਸਨੀਕ ਨਾਇਬ ਸੂਬੇਦਾਰ ਸਤਨਾਮ ਸਿੰਘ, ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਜਾਂਬਾਂਜ ਸੈਨਿਕ ਗੁਰਤੇਜ ਸਿੰਘ , ਪਟਿਆਲਾ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਵੀ ਸ਼ਹੀਦ ਹੋ ਗਿਆ ਹੈ।

-PTCNews

Related Post