ਮੁੱਖ ਮੰਤਰੀ ਨੂੰ ਸਫ਼ਾਈ ਕਰਮਚਾਰੀਆਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ :ਸੁਖਬੀਰ ਸਿੰਘ ਬਾਦਲ   

By  Shanker Badra May 29th 2021 10:44 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਹੜਤਾਲ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਆਪ ਗੱਲਬਾਤ ਕਰ ਕੇ ਉਹਨਾਂ ਦੀ ਹੜਤਾਲ ਖਤਮ ਕਰਵਾਉਣ ਨਹੀਂ ਤਾਂ ਸੂਬੇ ਨੂੰ ਉਸ ਵੇਲੇ ਕਈ ਹੋਰ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ,ਜਦੋਂ ਸੂਬਾ ਕੋਰੋਨਾ ਨਾਲ ਜੂਝ ਰਿਹਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸੂਬੇ ਵਿਚ ਅਨੇਕਾਂ ਥਾਵਾਂ ’ਤੇ ਸਫਾਈ ਕਰਮਚਾਰੀਆਂ ਪਿਛਲੇ ਪੰਦਰਾਂ ਦਿਨਾਂ ਤੋਂ ਹੜਤਾਲ ਕਰ ਰਹੇ ਹਨ ਤੇ ਸਰਕਾਰ ਉਹਨਾਂ ਦੀਆਂ ਸ਼ਿਕਾਇਤਾਂ ਪ੍ਰਤੀ ਢਿੱਲ ਮੱਠ ਦਾ ਰਵੱਈਆ ਅਪਣਾ ਰਹੀ ਹੈ ਤੇ ਉਹਨਾਂ ਦੇ ਮਸਲ ਹੱਲ ਕਰਨ ਤੋਂ ਇਨਕਾਰੀ ਹੈ।

Sukhbir Singh Badal asks CM to talk to safai workers directly to end their ongoing strike ਮੁੱਖ ਮੰਤਰੀ ਨੂੰ ਸਫ਼ਾਈ ਕਰਮਚਾਰੀਆਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ :ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੇ ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਵੇਲੇ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਫਰੰਟ ਲਾਈਨ ਵਰਕਰਾਂ ਪ੍ਰਤੀ ਇੰਨੀ ਬੇਰੁਖੀ ਵਾਲਾ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹਨਾ ਸਫਾਈ ਕਰਮਚਾਰੀਆਂ ਨੂੰ ਆਪਣੇ ਕੋਲ ਸੱਦ ਕੇ ਇਹਨਾਂ ਦੇ ਲਟਕ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ।

Sukhbir Singh Badal asks CM to talk to safai workers directly to end their ongoing strike ਮੁੱਖ ਮੰਤਰੀ ਨੂੰ ਸਫ਼ਾਈ ਕਰਮਚਾਰੀਆਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ :ਸੁਖਬੀਰ ਸਿੰਘ ਬਾਦਲ

ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਨਾਲ ਸਿਹਤ ਸੰਭਾਲ ਸੰਸਥਾਵਾਂ ’ਤੇ ਬੋਝ ਹੋਰ ਵੱਧ ਜਾਵੇਗਾ ਕਿਉਂਕਿ ਸਫਾਈ ਦੇ ਹਾਲਾਤ ਸਹੀ ਨਾ ਹੋਣ ਕਾਰਨ ਬਿਮਾਰੀਆਂ ਹੋਰ ਵਧਣਗੀਆਂ। ਉਹਨਾਂ ਕਿਹਾ ਕਿ ਸੂਬੇ ਦੀਆਂ ਸਿਹਤ ਸੰਸਥਾਵਾਂ ਜੋ ਪਹਿਲਾਂ ਹੀ ਕੋਰੋਨਾ ਨਾਲ ਜੂਝ ਰਹੀਆਂ ਹਨ, ਅਜਿਹਾ ਦਬਾਅ ਹੋਰ ਨਹੀਂ ਝੱਲ ਸਕਦੀਆਂ। ਸਰਦਾਰ ਬਾਦਲ ਨੇ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਉਹਨਾਂ ਦੀ ਇਹ ਮੰਗ ਤੁਰੰਤ ਮੰਨੀ ਜਾਣੀ ਚਾਹੀਦੀ ਹੈ।

Sukhbir Singh Badal asks CM to talk to safai workers directly to end their ongoing strike ਮੁੱਖ ਮੰਤਰੀ ਨੂੰ ਸਫ਼ਾਈ ਕਰਮਚਾਰੀਆਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ :ਸੁਖਬੀਰ ਸਿੰਘ ਬਾਦਲ

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਵੱਲੋਂ ਸਭ ਤੋਂ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਜਿਹਾ ਬੰਦ ਕਰਵਾਇਆ ਜਾਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਕਰਮਚਾਰੀ ਸ਼ਿਕਾਇਤ ਕਰ ਰਹੇ ਹਨ ਕਿ ਉਹਨਾਂ ਨੂੰ ਪੀ ਐਫ ਵਿਚ ਯੋਗਦਾਨ ਵਰਗੇ ਹੋਰ ਲਾਭ ਸਰਕਾਰ ਤੋਂ ਨਹੀਂ ਮਿਲ ਰਹੇ। ਉਹਨਾਂ ਕਿਹਾ ਕਿ ਕੁਝ ਥਾਵਾਂ ’ਤੇ ਤਾਂ ਬੀਮਾ ਕਵਰ ਵੀ ਖਤਮ ਹੋ ਗਿਆਹੈ ਜਾਂ ਹੋਣ ਵਾਲਾ ਹੈ।ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਮਾਮਲੇ ਨੂੰ ਵੇਖਣ ਅਤੇ ਇਸਨੂੰ ਫੌਰੀ ਤੌਰ ’ਤੇ ਹੱਲ ਕਰਨ।

-PTCNews

Related Post