ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ: ਸੁਖਬੀਰ ਸਿੰਘ ਬਾਦਲ

By  Shanker Badra November 24th 2020 08:35 AM

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ: ਸੁਖਬੀਰ ਸਿੰਘ ਬਾਦਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।

Sukhbir Singh Badal asks SAD Delhi and DSGMC to extend help to farmer orgs ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ : ਸੁਖਬੀਰ ਸਿੰਘ ਬਾਦਲ

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਹਨਾਂ ਨੂੰ ਸਪਲਾਈ ਕਰਨਗੇ। ਉਹਨਾਂ ਨੇ ਸ੍ਰੀ ਕਾਲਕਾ ਤੇ ਸ੍ਰੀ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ।

Sukhbir Singh Badal asks SAD Delhi and DSGMC to extend help to farmer orgs ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ : ਸੁਖਬੀਰ ਸਿੰਘ ਬਾਦਲ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਹਨਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ ਤੇ ਸਾਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਪੂਰੀ ਕਰਾਂਗੇ।

Sukhbir Singh Badal asks SAD Delhi and DSGMC to extend help to farmer orgs ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ : ਸੁਖਬੀਰ ਸਿੰਘ ਬਾਦਲ

ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।  ਉਹਨਾਂ ਕਿਹਾ ਕਿ ਨਾਲ ਹੀ ਸਰਕਾਰ ਨੂੰ ਫਸਲਾਂ ਦੀ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਯਕੀਨੀ ਬਣਾਉਣ ਵਾਸਤੇ ਕਾਨੂੰਨ ਬਣਾਉਣਾ ਚਾਹੀਦਾ ਹੈ।

-PTCNews

Related Post