ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ

By  Shanker Badra August 7th 2020 01:23 PM

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ: ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਿਆਣ ਵਿਚਲੇ ਗੁਰਦੁਆਰਾ ਅਰਦਾਸਪੁਰ ਸਾਹਿਬ ਤੋਂ ਦੋ ਹਫਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਲੱਭਣ ਵਿਚ ਵਿਖਾਈ ਜਾ ਰਹੀ ਢਿੱਲ ਮੱਠ ਦੇ ਖਿਲਾਫ ਅੱਜ ਪਟਿਆਲਾ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਮੂਹਰੇ ਧਰਨਾ ਦਿੱਤਾਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਕਲਿਆਣ ਵਿਖੇ ਗੁਰੂ ਸਾਹਿਬ ਦੇ ਗੁਆਚੇ ਸਰੂਪਾਂ ਨੂੰ ਲੈ ਕੇ ਨਾ ਲੱਭਣ ਦੇ ਰੋਸ ਵਿਚ ਅੱਜ ਪਟਿਆਲਾ ਵਿਖੇ ਧਰਨਾ ਦੇਣ ਲਈ ਪਹੁੰਚੇ ਹਨ। ਇਸ ਤੋਂ ਪਹਿਲਾ ਉਨ੍ਹਾਂ ਗੁਰਦੁਆਰਾ ਸ਼੍ਰੀਦੂਖ ਨਿਵਾਰਨ ਸਾਹਿਬ ਮੱਥਾ ਟੇਕਿਆ ਹੈ।

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ

ਪਟਿਆਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪ੍ਰਦਰਸ਼ਨਕੀਤਾ ਜਾ ਰਿਹਾ ਹੈ।ਇਸ ਦੌਰਾਨ ਧਰਨੇ ਵਾਲੇ ਸਥਾਨ 'ਤੇ ਸਿੱਖ ਸੰਗਤਾਂ ਵਲੋਂ ਸਤਨਾਮ ਸ੍ਰੀ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਿਖ ਕੇ ਪਲੈਕਸ ਹੱਥ ਵਿੱਚ ਫੜੇ ਹੋਏ ਹਨ।

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ

ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਖਿਲਾਫ ਐੱਸ.ਐੱਸ.ਪੀ. ਦਫਤਰ ਅੱਗੇ ਮੁਜ਼ਾਹਰਾਕੀਤਾ ਜਾ ਰਿਹਾ ਹੈ। ਇਸ ਮੌਕੇ ਧਰਨੇ 'ਚ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਅਟਵਾਲ ,ਮਹੇਸ਼ਇੰਦਰ ਸਿੰਘ ਗਰੇਵਾਲ,ਐੱਸ ਜੀ ਪੀ ਸੀ ਮੈਂਬਰ ਜੱਥੇਦਾਰ ਕੁਲਦੀਪ ਸਿੰਘ ਨਸੂਪੁਰ ਅਤੇ ਸ਼ਰਨਜੀਤ ਢਿੱਲੋਂ ਵੀ ਮੌਜੂਦ ਹਨ।

-PTCNews

Related Post