58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ

By  Shanker Badra July 9th 2020 01:55 PM

58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ 58 ਸਾਲਾਂ ਦੇ ਹੋ ਗਏ ਹਨ। ਉਹਨਾਂ ਨੇ ਅੱਜ 59ਵੇਂ ਸਾਲ ਵਿੱਚ ਪੈਰ ਧਰ ਲਿਆ ਹੈ। ਉਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਬੀਬੀ ਸੁਰਿੰਦਰ ਕੌਰ ਬਾਦਲ ਦੇ ਘਰ ਹੋਇਆ ਸੀ। ਉਹਨਾਂ ਦੇ ਜਨਮ ਦਿਨ ‘ਤੇ ਸੋਸ਼ਲ ਮੀਡੀਆ ‘ਤੇ ਬੁੱਧਵਾਰ ਰਾਤ ਤੋਂ ਹੀ ਉਨ੍ਹਾਂ ਦੇ ਹਮਾਇਤੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। [caption id="attachment_416728" align="aligncenter" width="300"]Sukhbir singh badal birthday । Sukhbir Singh Badal Punjab News 58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ[/caption] ਸੁਖਬੀਰ ਸਿੰਘ ਬਾਦਲ ਲਾਰੈਂਸ ਸਕੂਲ ਸਨਾਵਰ 'ਚ ਪੜ੍ਹੇ ਅਤੇ ਉਨ੍ਹਾਂ ਐੱਮ.ਏ. ਇਕਨਾਮਿਕਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ। ਇਸ ਪਿੱਛੋਂ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਲਾਸ ਏਂਜਲਸ ਤੋਂ ਐੱਮ.ਬੀ.ਏ. ਦੀ ਪੜ੍ਹਾਈ ਮੁਕੰਮਲ ਕੀਤੀ। ਛੋਟੀ ਉਮਰੇ ਵੱਡੀਆਂ ਪੁਲਾਂਘਾ ਪੁੱਟਣ ਵਾਲੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਦਰਵੇਸ਼ ਸਿਆਸਤਦਾਨ ਸ.ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਨ। [caption id="attachment_416726" align="aligncenter" width="300"]Sukhbir singh badal birthday । Sukhbir Singh Badal Punjab News 58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ[/caption] ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਸਿਆਸਤ ਉਨ੍ਹਾਂ ਵਿਰਸੇ 'ਚ ਮਿਲੀ ਹੈ, ਜਿਸ ਨੂੰ ਉਹ ਅੱਗੇ ਲੈ ਕੇ ਵਧ ਰਹੇ ਹਨ। ਇੰਨ੍ਹਾ ਹੀ ਨਹੀਂ ਸਭ ਤੋਂ ਛੋਟੀ ਉਮਰ ‘ਚ ਸ਼੍ਰੋ੍ਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਸੁਭਾਗ ਵੀ ਸੁਖਬੀਰ ਬਾਦਲ ਨੂੰ ਹੀ ਪ੍ਰਾਪਤ ਹੋਇਆ ਹੈ। ਸੁਖਬੀਰ ਸਿੰਘ ਬਾਦਲ ਪੰਜਾਬ ਦੀ ਸਿਆਸਤ ‘ਚ ਉਦੋਂ ਚਮਕੇ ਜਦੋਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਹਿਲੀ ਪਾਰੀ 2002 ਵੇਲੇ ਅਕਾਲੀ ਲੀਡਰਾਂ, ਜਿਨ੍ਹਾਂ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਧਰਮ ਸੁਪਤਨੀ ਬੀਬੀ ਸੁਰਿੰਦਰ ਕੌਰ ਬਾਦਲ ,ਸੁਖਬੀਰ ਸਿੰਘ ਬਾਦਲ, ਅਜੀਤ ਸਿੰਘ ਕੋਹਾੜ, ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਹੋਰਨਾਂ ਸੈਕੜੇਂ ਆਗੂਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਅਕਾਲੀ ਦਲ ਨੂੰ ਅਸਿੱਧੇ ਤੌਰ ‘ਤੇ ਖਤਮ ਕਰਨ ਦੀ ਕੋਝੀ ਹਰਕਤ ਕੀਤੀ ਗਈ ਸੀ। [caption id="attachment_416725" align="aligncenter" width="300"]Sukhbir singh badal birthday । Sukhbir Singh Badal Punjab News 58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ[/caption] ਸੁਖਬੀਰ ਸਿੰਘ ਬਾਦਲ ਉਸ ਸਮੇ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਰਪ੍ਰਸਤ ਸਨ, ਉਨ੍ਹਾਂ ਨੇ ਕੈਪਟਨ ਸਰਕਾਰ ਨਾਲ ਸਿੱਧੀ ਟੱਕਰ ਲਈ ਅਤੇ ਯੂਥ ਅਕਾਲੀ ਦਲ ਨੂੰ ਇੰਨਾਂ ਤਾਕਤਵਰ ਬਣਾਇਆ ਕਿ ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖਲੋਅ ਗਿਆ ਅਤੇ ਅੱਗੇ ਹੋ ਕੇ ਲੜਾਈ ਲੜੀ। [caption id="attachment_416727" align="aligncenter" width="300"]Sukhbir singh badal birthday । Sukhbir Singh Badal Punjab News 58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ[/caption] ਸਿਆਸੀ ਜੀਵਨ ’ਤੇ ਝਾਤ ਆਪਣੀ ਮੁੱਢਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਸਿਆਸਤ ‘ਚ ਪੈਰ ਧਰਿਆ ਅਤੇ 11ਵੀਂ ਅਤੇ 12ਵੀਂ ਲੋਕ ਸਭਾ 'ਚ ਲਗਾਤਾਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ । 1998 ਤੋਂ 1999 ਦੌਰਾਨ ਸੁਖਬੀਰ ਬਾਦਲ ਕੇਂਦਰੀ ਰਾਜ ਮੰਤਰੀ ਵੀ ਰਹੇ। ਇਸ ਦੇ ਇਲਾਵਾ 2001 ਤੋਂ ਲੈ ਕੇ 2004 ਤੱਕ ਉਹ ਰਾਜ ਸਭਾ ਮੈਂਬਰ ਵੀ ਰਹੇ। 2004 ‘ਚ ਉਹ ਫਿਰ ਤੋਂ 14ਵੀਂ ਲੋਕ ਸਭਾ ਮੈਂਬਰ ਬਣੇ। [caption id="attachment_416724" align="aligncenter" width="300"]Sukhbir singh badal birthday । Sukhbir Singh Badal Punjab News 58 ਸਾਲ ਦੇ ਹੋਏ ਸੁਖਬੀਰ ਸਿੰਘ ਬਾਦਲ, ਜਾਣੋਂ ਉਹਨਾਂ ਦੇ ਸਿਆਸੀ ਸਫ਼ਰ ਬਾਰੇ ਕੁਝ ਅਹਿਮ ਗੱਲਾਂ[/caption] 2008 ‘ਚ ਉਹ ਅਕਾਲੀ ਦਲ ਦੇ ਪ੍ਰਧਾਨ ਬਣੇ ਅਤੇ 2009 ‘ਚ ਜਲਾਲਾਬਾਦ ਤੋਂ ਵਿਧਾਇਕ ਚੁਣੇ ਗਏ ਅਤੇ ਪੰਜਾਬ ਦੇ ਡਿਪਟੀ ਸੀ.ਐਮ ਬਣੇ ਅਤੇ ਪਾਰਟੀ ਦੀਆਂ  ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਚਲਾਇਆ। 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਦੇ 10 ਸਾਲ ਤੱਕ ਦੇ ਰਾਜ ‘ਚ ਸੁਖਬੀਰ ਬਾਦਲ ਨੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ। 2019 ਦੀਆਂ ਲੋਕ ਸਭਾ ਚੋਣਾਂ 'ਚ ਵੀ ਸੁਖਬੀਰ ਬਾਦਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਫਿਰੋਜ਼ਪੁਰ ਤੋਂ ਜਿੱਤ ਕੇ ਸੰਸਦ ਮੈਂਬਰ ਬਣੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਬੂਰੀ ਤਰ੍ਹਾਂ ਮਧੋਲਿਆਂ। -PTCNews

Related Post